- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਤ ਦਾ ਜਥਾ ਪੰਸਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਖੇ ਪੁੱਜਣ 'ਤੇ ਲੈਂਡ ਪਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਵੱਲੋਂ ਸੰਗਤ ਦਾ ਸਵਾਗਤ ਕੀਤਾ ਗਿਆ।

ਮਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ: ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਖੁੱਲ੍ਹੇ ਕਰਤਾਰਪੁਰ ਲਾਂਘੇ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਖਾਲਸਾ ਦੀ ਅਗਵਾਈ ਹੇਠ 120 ਨਾਨਕ ਨਾਮ ਲੇਵਾ ਸੰਗਤ ਦਾ ਜਥਾ ਕੀਰਤਨ ਕਰਦਾ ਹੋਇਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਰਵਾਨਾ ਹੋਇਆ। ਸੰਗਤ ਦਾ ਜਥਾ ਪੰਸਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਖੇ ਪੁੱਜਣ 'ਤੇ ਲੈਂਡ ਪਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਵੱਲੋਂ ਸੰਗਤ ਦਾ ਸਵਾਗਤ ਕੀਤਾ ਗਿਆ। ਇੱਥੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਲਾਂਘੇ ਰਾਹੀਂ 400 ਦੇ ਕਰੀਬ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨਗੇ।