ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪਾਵਰਕਾਮ ਦੀ ਸਬ ਡਵੀਜ਼ਨ ਕਲਾਨੌਰ ਦੇ ਐੱਸਡੀਓ ਖਜਾਨ ਸਿੰਘ ਖਹਿਰਾ ਨੇ ਦੱਸਿਆ ਕਿ ਮੰਗਲਵਾਰ ਨੂੰ ਕਲਾਨੌਰ ਸਿਟੀ ਦੀ ਬਿਜਲੀ ਬੰਦ ਰਹੇਗੀ। ਐੱਸਡੀਓ ਨੇ ਦੱਸਿਆ ਕਿ ਇਤਿਹਾਸਕ ਕਸਬਾ ਕਲਾਨੌਰ ਦੇ ਵੱਖ ਵੱਖ ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਨਿਰਵਿਘਨ ਸਹਿਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਮੰਗਲਵਾਰ ਨੂੰ ਬਿਜਲੀ ਮੁਰੰਮਤ ਲਈ ਮੰਗਲਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਬਿਜਲੀ ਬੰਦ ਰਹੇਗੀ। ਇਸ ਮੌਕੇ ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਵਰਕਾਮ ਦਾ ਸਹਿਯੋਗ ਦੇਣ।