- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਪ੍ਰਤੀ ਇਮਾਨਦਾਰੀ ਦੀ ਸਹੁੰ ਚੁੱਕੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਸਰਕਾਰ ਵੱਲੋਂ ਉਲੀਕੇ ਸਮਾਗਮ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਵਿਧਾਨ ਦਿਵਸ ਮਨਾਇਆ। ਇਸ ਮੌਕੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ ਅਤੇ ਸਮੂਹ ਮੁਲਾਜ਼ਮਾਂ ਨੂੰ ਸੰਵਿਧਾਨ ਪ੍ਰਤੀ ਇਮਾਨਦਾਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ, ਜਿਸ ਵਿੱਚ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਸਹੁੰ ਚੁੱਕੀ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮੇਸ਼ ਕੁਮਾਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜੋ ਸਾਨੂੰ ਬਰਾਬਰੀ, ਆਜ਼ਾਦੀ ਤੇ ਨਿਆਂ ਦਾ ਹੱਕ ਦਿੰਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਮੌਲਿਕ ਫ਼ਰਜ਼ਾਂ ਦੀ ਵੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ। ਉਨ੍ਹਾਂ ਸੰਵਿਧਾਨ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਏਸੀਐੱਸ ਡਾ. ਪ੍ਰਭਜੋਤ ਕੌਰ ਕਲਸੀ, ਡੀਐੱਫਡਬਲਯੂਓ ਡਾ. ਤੇਜਿੰਦਰ ਕੌਰ, ਡੀਡੀਐੱਚਓ ਡਾ. ਵਿਨੋਦ, ਸੁਪਰਡੈਂਟ ਸੁਰੇਖਾ, ਮਾਸ ਮੀਡੀਆ ਅਫ਼ਸਰ ਰਾਕੇਸ਼ ਕੁਮਾਰ, ਪੁਸ਼ਪਿੰਦਰ ਕੁਮਾਰ, ਅਮਰਬੀਰ ਸਿੰਘ, ਵਿਜੇ ਕੁਮਾਰ, ਸ਼ਿਵ ਕੁਮਾਰ, ਹਰਪ੍ਰੀਤ ਸਿੰਘ, ਨੇਹਾ ਕੁਮਾਰੀ, ਉਪਨੀਤ ਕੌਰ ਆਦਿ ਹਾਜ਼ਰ ਸਨ।