- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੇਡ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ

- ਟਰੇਡ ਕਮਿਸ਼ਨ, ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ : ਚੇਅਰਮੈਨ ਸੈਣੀ
ਸੁਖਦੇਵ ਖੁਸ਼ੀਪੁਰ/ਰਵਿੰਦਰ ਠਾਕੁਰ, ਪੰਜਾਬੀ ਜਾਗਰਣ
ਦੋਰਾਂਗਲਾ/ਬਹਿਰਾਮਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਚੇਅਰਮੈਨ ਅਨਿਲ ਠਾਕੁਰ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਹਲਕਾ ਦੀਨਾਨਗਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੋਈਆਂ ਮੀਟਿੰਗਾਂ ਵਿੱਚ ਰੱਖੇ ਗਏ ਕੰਮਾਂ ਨੂੰ ਟਰੇਡ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਬਾਜ਼ਾਰਾਂ ਵਿਚ ਵੱਖ-ਵੱਖ ਕੰਮਾਂ ਨੂੰ ਕਰਵਾਇਆ ਗਿਆ ਹੈ। ਟਰੇਡ ਕਮਿਸ਼ਨ ਪੰਜਾਬ ਦੇ ਹਲਕਾ ਦੀਨਾਨਗਰ ਦੇ ਚੇਅਰਮੈਨ ਰਾਜੀਵ ਸੈਣੀ ਨੇ ਦੱਸਿਆ ਕਿ ਟਰੇਡ ਕਮਿਸ਼ਨ ਵੱਲੋਂ ਵਪਾਰੀ ਭਰਾਵਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਟਰੇਡ ਕਮਿਸ਼ਨ ਵਚਨਬੱਧ ਹੈ ਅਤੇ ਦੁਕਾਨਦਾਰਾਂ ਵੱਲੋਂ ਦੱਸੇ ਗਏ ਵੱਖ-ਵੱਖ ਕੰਮਾਂ ਨੂੰ ਟਰੇਡ ਕਮਿਸ਼ਨ ਪੂਰੀ ਤਰ੍ਹਾਂ ਕੰਮ ਮੁਕੰਮਲ ਕਰਵਾ ਚੁੱਕਿਆ ਹੈ। ਚੇਅਰਮੈਨ ਰਾਜੀਵ ਸੈਣੀ ਨੇ ਦੱਸਿਆ ਕਿ ਬੱਸ ਸਟੈਂਡ ਦੀਨਾਨਗਰ ਵਿਖੇ ਵਾਟਰ ਕੂਲਰ ਲਗਾਇਆ ਗਿਆ ਹੈ, ਜਿਸ ਨਾਲ ਆਉਣ-ਜਾਣ ਵਾਲੇ ਮੁਸਾਫ਼ਰਾਂ ਇਸ ਪਹਿਲਕਦਮੀ ਦੀ ਸ਼ਲਾਘਾ ਕਰ ਰਹੇ ਹਨ। ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਵੀ ਕਰਵਾਇਆ ਗਿਆ ਹੈ ਅਤੇ ਸੀਵਰੇਜ ਦੀ ਸਫ਼ਾਈ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਰਾਂਗਲਾ ਬਾਜ਼ਾਰ ਵਿਖੇ ਟਾਇਲਾਂ ਲਗਾਈਆਂ ਗਈਆਂ ਹਨ। ਵਾਸ਼ਰੂਮ ਬਣਾਉਣ ਸਮੇਤ ਰੱਖ ਵੱਖ ਵਿਕਾਸ ਕੰਮ ਕਰਵਾਏ ਗਏ ਹਨ।
ਇਸ ਮੌਕੇ ਚੇਅਰਮੈਨ ਰਾਜੀਵ ਸੈਣੀ ਨੇ ਦੱਸਿਆ ਕਿ ਗਾਹਲੜੀ ਬਾਜ਼ਾਰ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਬੱਸ ਸਟਾਪ ਬਣਵਾਇਆ ਗਿਆ ਹੈ। ਪੀਣ ਵਾਲੇ ਪਾਣੀ ਲਈ ਵਾਟਰ ਕੂਲਰ ਲਗਾਇਆ ਗਿਆ ਹੈ। ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਕਰਵਾਇਆ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਟਰੇਡ ਕਮਿਸ਼ਨ ਮੁਸ਼ਕਿਲਾਂ ਦਾ ਹੱਲ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਹਿਰਾਮਪੁਰ ਵਿਖੇ ਮੀਟਿੰਗ ਦੌਰਾਨ ਬਾਜ਼ਾਰ ਦੀ ਸਾਫ਼-ਸਫ਼ਾਈ ਅਤੇ ਮੈਨ ਰੋਡ ਅਤੇ ਚੌਕਾਂ ਤੇ ਸਟਰੀਟ ਲਾਈਟ ਲਗਾਉਣ ਦੀ ਮੰਗ ਪੂਰੀ ਕੀਤੀ ਗਈ ਹੈ। ਦੁਕਾਨਦਾਰਾਂ ਦੀ ਮੰਗ ਨੂੰ ਪੂਰੀ ਕਰਦਿਆਂ ਸ਼ਹਿਰ ਵਿਚ ਰਾਤ ਨੂੰ ਪੀਸੀਆਰ 112 ਨੰਬਰ ਦੀ ਗੱਡੀ ਅਤੇ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ ਹੈ, ਜਿਸ ਨਾਲ ਰਾਤਾਂ ਨੂੰ ਚੋਰੀ ਆਦਿ ਘਟਨਾਵਾਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਦੁਹਰਾਇਆ ਕੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਦੀ ਅਗਵਾਈ ਵਿੱਚ ਦੀਨਾਨਗਰ, ਦੋਰਾਂਗਲਾ ਸਮੇਤ ਸਮੁੱਚੇ ਹਲਕੇ ਅੰਦਰ ਵਪਾਰੀਆਂ, ਦੁਕਾਨਦਾਰਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।