ਟ੍ਰੈਫਿਕ ਪੁਲਿਸ ਨੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਟ੍ਰੈਫਿਕ ਪੁਲਿਸ ਨੇ ਗਾਂਧੀ ਚੌਕ ਵਿੱਚ ਨਾਕਾਬੰਦੀ ਕਰਕੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ
Publish Date: Mon, 05 Oct 2026 05:57 PM (IST)
Updated Date: Mon, 05 Oct 2026 05:59 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਟ੍ਰੈਫਿਕ ਪੁਲਿਸ ਬਟਾਲਾ ਵੱਲੋਂ ਏਐੱਸਆਈ. ਸੁਰਜੀਤ ਸਿੰਘ ਦੀ ਅਗਵਾਈ ਹੇਠ ਗਾਂਧੀ ਚੌਕ ’ਚ ਨਾਕਾਬੰਦੀ ਕਰਕੇ ਅਧੂਰੇ ਦਸਤਾਵੇਜ਼ਾਂ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਗਾਂਧੀ ਚੌਕ ਵਿੱਚ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਚੈਕਿੰਗ ਕਰਨ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮ ਤੋੜਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਐੱਸਆਈ ਸੁਰਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖਣ ਤਾਂ ਜੋ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਚਸੀ ਸੁਖਦੇਵ ਸਿੰਘ, ਐੱਚਸੀ ਮਨਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।