ਗੁਰਦਾਸਪੁਰ ਗਊਸ਼ਾਲਾ 'ਚ 90 ਤੋਂ ਵੱਧ ਗਾਵਾਂ ਦੀ ਮੌਤ ਨਾਲ ਹਾਹਾਕਾਰ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਲਈ ADC ਨੂੰ ਸੌਂਪਿਆ ਮੰਗ ਪੱਤਰ
ਪਿਛਲੇ ਦਿਨੀ ਕਲਾਨੌਰ ਗਊਸ਼ਾਲਾ ਵਿਖੇ ਕੁਝ ਹੀ ਹਫਤਿਆਂ ਅੰਦਰ ਕਰੀਬ 90 ਤੋਂ ਵੱਧ ਗਾਵਾਂ ਦੀ ਭੁੱਖ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਹੋਰ ਸਮਾਜਿਕ ਜਥੇਬੰਦੀਆਂ ਵਲੋਂ ਅੱਜ ਅਡੀਸ਼ਨਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਮਿਲ ਕੇ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਗਈ ਕਿ ਗਾਵਾਂ ਦੀ ਮੌਤ ਦੇ ਦੋਸ਼ੀ ਅਧਿਕਾਰੀਆਂ ਅਤੇ ਸੰਬੰਧਿਤ ਵਿਅਕਤੀਆਂ ਨੂੰ ਬਣਦੀ ਕਾਨੂੰਨੀ ਸਜ਼ਾ ਦਿੱਤੀ ਜਾਵੇ।
Publish Date: Tue, 18 Aug 2026 03:20 PM (IST)
Updated Date: Tue, 18 Aug 2026 03:22 PM (IST)
ਆਕਾਸ਼, ਪੰਜਾਬੀ ਜਾਗਰਣ , ਗੁਰਦਾਸਪੁਰ - ਪਿਛਲੇ ਦਿਨੀ ਕਲਾਨੌਰ ਗਊਸ਼ਾਲਾ ਵਿਖੇ ਕੁਝ ਹੀ ਹਫਤਿਆਂ ਅੰਦਰ ਕਰੀਬ 90 ਤੋਂ ਵੱਧ ਗਾਵਾਂ ਦੀ ਭੁੱਖ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਹੋਰ ਸਮਾਜਿਕ ਜਥੇਬੰਦੀਆਂ ਵਲੋਂ ਅੱਜ ਅਡੀਸ਼ਨਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਮਿਲ ਕੇ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਗਈ ਕਿ ਗਾਵਾਂ ਦੀ ਮੌਤ ਦੇ ਦੋਸ਼ੀ ਅਧਿਕਾਰੀਆਂ ਅਤੇ ਸੰਬੰਧਿਤ ਵਿਅਕਤੀਆਂ ਨੂੰ ਬਣਦੀ ਕਾਨੂੰਨੀ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਗਊਆਂ ਨਾਲ ਸਾਡੀ ਧਾਰਮਿਕ ਭਾਵਨਾ ਜੁੜੀ ਹੋਈ ਹੈ ਅਤੇ ਬਹੁਤ ਸਾਰੀਆਂ ਸਮਾਜ ਸੇਵੀ, ਤੇ ਧਾਰਮਿਕ ਸੰਸਥਾਵਾਂ ਆਪਣੇ ਪੱਧਰ ਤੇ ਬਹੁਤ ਸਾਰੇ ਯਤਨ ਕਰ ਰਹੀਆਂ ਹਨ। ਪਰ ਪ੍ਰਸ਼ਾਸਨ ਵੱਲੋਂ ਗਊਆਂ ਦੇ ਸਾਂਭ ਸੰਭਾਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ।