ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਕਾਂਗਰਸ ਦਫ਼ਤਰ ਵਿੱਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ
Publish Date: Sat, 03 Oct 2026 05:04 PM (IST)
Updated Date: Sat, 03 Oct 2026 05:07 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ: ਹਲਕਾ ਭੋਆ ਸਥਿਤ ਕਾਂਗਰਸ ਦਫ਼ਤਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ’ਤੇ ਫੁੱਲ ਭੇਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਭਾਰਤ ਦੇ ਇਤਿਹਾਸ ਦੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਹਨ, ਜਿਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਗਾਂਧੀ ਜੀ ਦੇ ਵਿਚਾਰਾਂ ਨੂੰ ਯਾਦ ਕਰਨ ਦਾ ਅਰਥ ਸਿਰਫ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਾ ਨਹੀਂ, ਸਗੋਂ ਉਨ੍ਹਾਂ ਵੱਲੋਂ ਦਿਖਾਏ ਰਸਤੇ ’ਤੇ ਚੱਲਣ ਦਾ ਯਤਨ ਕਰਨਾ ਹੈ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ’ਤੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜੀਵਨ ਦੇਸ਼ ਸੇਵਾ, ਤਿਆਗ, ਸਾਦਗੀ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਜ਼ਿਲ੍ਹਾ ਕਿਸਾਨ ਸੈੱਲ ਦੇ ਪ੍ਰਧਾਨ ਰਾਕੇਸ਼ ਬੋਵੀ, ਜ਼ਿਲ੍ਹਾ ਓਬੀਸੀ ਸੈੱਲ ਦੇ ਪ੍ਰਧਾਨ ਗੌਰਾ ਸੈਣੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮਾਸਟਰ ਰਣਵਿਜੈ ਸਿੰਘ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਸਰਪੰਚ ਮਿੰਟੂ ਬਕਨੌਰ, ਕਾਲੀ ਠਾਕੁਰ, ਸਰਪੰਚ ਰਾਣਾ ਠਾਕੁਰ, ਮਿੱਕੀ ਠਾਕੁਰ, ਬਲਾਕ ਸੰਮਤੀ ਮੈਂਬਰ ਰਾਜੇਸ਼ ਫੌਜੀ, ਬਲਾਕ ਪ੍ਰਧਾਨ ਬੰਟੀ ਸਿੰਘ, ਪ੍ਰੇਮ ਕੁਮਾਰ, ਰਾਜਕੁਮਾਰ, ਹੈਪੀ ਠਾਕੁਰ, ਨਰਿੰਦਰ ਕੁਮਾਰ, ਮਾਸਟਰ ਛੋਟੂ, ਰਵਿੰਦਰ ਸ਼ਰਮਾ, ਅੰਕਿਤ ਠਾਕੁਰ, ਸੇਠੀ ਪਹਿਲਵਾਨ, ਜੋਗਿੰਦਰ ਸਿੰਘ, ਹੈਪੀ ਕੁਮਾਰ, ਬਲਾਕ ਸੰਮਤੀ ਮੈਂਬਰ ਪੰਮਾ, ਗੌਤਮ ਭਗਵਾਨਸਰ, ਮਿੰਟਾ ਸੁੰਦਰਚੱਕ, ਬਲਵਿੰਦਰ ਸਿੰਘ, ਮਛੰਦਰ ਨਾਥ, ਅਰੁਣ ਕੁਮਾਰ, ਨਵਰਾਜ, ਅਰਜੁਨ ਕੁਮਾਰ, ਰੋਹਿਤ ਕੁਮਾਰ ਸੋਨੀ, ਰਿਦਮ ਕੁਮਾਰ, ਕੁਲਦੀਪ ਰਾਜ, ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।