ਗੁੱਡਵਿਲ ਸਕੂਲ ’ਚ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਗੁੱਡਵਿਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਨੂੰ ਭਾਵ-ਭਿੰਨੀ ਸ਼ਰਧਾਂਜਲੀ
Publish Date: Sun, 22 Mar 2026 06:38 PM (IST)
Updated Date: Sun, 22 Mar 2026 06:40 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਬੁੱਕ ਰੀਡਰਜ਼ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਭਾਵ-ਭਿੰਨੀ ਸ਼ਰਧਾਂਜਲੀ ਦੇ ਕੇ ਮਨਾਇਆ ਗਿਆ, ਜਿਸ ਵਿਚ ਸਕੂਲ ਮੈਨੇਜਮੈਂਟ ਤੇ ਸਟਾਫ ਨੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਦੇਸ਼ ਦੀ ਆਜ਼ਾਦੀ ਵਿਚ ਦਿੱਤੇ ਯੋਗਦਾਨ ਤੇ ਉਨ੍ਹਾਂ ਦੀ ਕੁਰਬਾਨੀ ਬਾਰੇ ਦੱਸਦਿਆਂ ਵਿਚਾਰ ਸਾਂਝੇ ਕੀਤੇ। ਚੇਅਰਮੈਨ ਗੁਰਦਿਆਲ ਸਿੰਘ ਨੇ ਸ਼ਹੀਦ ਭਗਤ ਸਿੰਘ ਸਮੇਤ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਡਾਇਰਕੈਟਰ ਜਸਬਿੰਦਰ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ, ਉਨ੍ਹਾਂ ਦੇ ਜਜ਼ਬੇ, ਜੋਸ਼ ਤੇ ਦੇਸ਼ ਲਈ ਕੁਰਬਾਨ ਹੋ ਜਾਣ ਦੇ ਹੌਂਸਲੇ, ਮਿਹਨਤ ਤੇ ਲਗਨ ਨਾਲ ਆਪਣੇ ਨਿਸ਼ਾਨੇ ਪ੍ਰਾਪਤ ਕਰਨ ਬਾਰੇ ਉਨ੍ਹਾਂ ਦੇ ਵਿਚਾਰ ਸਾਂਝੇ ਕੀਤੇ। ਉਪਰੰਤ ਸਕੂਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼ਹੀਦ ਭਗਤ ਸਿੰਘ ਇਕ ਚੇਤਨ, ਸੁਚੱਜੀ ਤੇ ਸੱਚੀ ਕ੍ਰਾਂਤੀ ਲਈ ਸਿੱਖਿਅਤ ਸੋਚ ਤੇ ਜਾਗਰੂਕ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੇ ਸਨ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਸਮੂਹ ਸਟਾਫ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।