- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵ. ਅਮਰਬੀਰ ਸਿੰਘ ਨੂੰ ਭੋਗ ਮੌਕੇ ਸ਼ਰਧਾਂਜਲੀਆਂ ਕੀਤੀਆਂ ਭੇਟ

ਕੁਲਦੀਪ ਸਿੰਘ ਸੁਲਗਾਨੀਆ, ਪੰਜਾਬੀ ਜਾਗਰਣ
ਕਿਲ੍ਹਾ ਲਾਲ ਸਿੰਘ : ਕਿਲ੍ਹਾ ਲਾਲ ਸਿੰਘ ਦੇ ਸਲਗਾਨੀਆ ਪਰਿਵਾਰ ਦੇ ਹੋਣਹਾਰ ਪੁੱਤਰ ਅਮਰਬੀਰ ਸਿੰਘ ਸਲਗਾਨੀਆ ਉਰਫ਼ ਰੂਬੀ (37) ਪੁੱਤਰ ਸਵਰਗੀ ਮਾਸਟਰ ਮੁਖ਼ਤਾਰ ਸਿੰਘ ਸਲਗਾਨੀਆ ਜੋ ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੇ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਹਨਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਕੀਰਤਨੀ ਜਥਾ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ। ਉਪਰੰਤ ਪਹੁੰਚੇ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਤੇ ਹੋਰ ਪਤਵੰਤਿਆਂ ਨੇ ਅਮਰਪ੍ਰੀਤ ਸਿੰਘ ਰੂਬੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵੈਦ ਪ੍ਰੇਮ ਸਿੰਘ, ਸਮਾਜ ਸੇਵੀ ਕੰਵਲਜੀਤ ਸਿੰਘ ਰੰਧਾਵਾ, ਮਾਤਾ ਸੁਲਖਣੀ ਭਲਾਈ ਕੇਦਰ ਦੇ ਮੁੱਖ ਸੇਵਾਦਾਰ ਡਾਕਟਰ ਸੁਰਜੀਤ ਸਿੰਘ, ਜਥੇਦਾਰ ਹਰਜੀਤ ਸਿੰਘ ਲਾਲੇ ਨੰਗਲ ਲੈਕਚਰਆਰ ਰਣਜੋਧ ਸਿੰਘ ਪਰਗਟ ਸਿੰਘ ਫੌਜੀ, ਸਰਬਜੀਤ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਜੋਰਾ, ਗੁ ਗੁਰਿੰਦਰ ਸਿੰਘ ਸਾਬੀ, ਡਾਕਟਰ ਗੁਰਦਿੱਤ ਸਿੰਘ, ਨਿਰਮਲ ਸਿੰਘ ਪੱਡਾ, ਡਾਕਟਰ ਸੁਖਦੇਵ ਸਿੰਘ, ਡਾਕਟਰ ਮਨਦੀਪ ਸਿੰਘ, ਰਣਜੀਤ ਸਿੰਘ, ਪ੍ਰਦੀਪ ਕੁਮਾਰ, ਸੁਖਦੇਵ ਸਿੰਘ, ਬਲਵਿੰਦਰ ਸ਼ਰਮਾ, ਸੁਰਜੀਤ ਸਿੰਘ, ਸੁਖਚੈਨ ਸਿੰਘ ਬਾਜਵਾ, ਫੌਜਾ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਕੁਮਾਰ, ਰਣਜੀਤ ਸਿੰਘ, ਸੰਦੀਪ ਸਿੰਘ, ਸੁਖਬੀਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।