ਨੰਬਰਦਾਰ ਤੇ ਸੰਮਤੀ ਮੈਂਬਰ ਹਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਨੰਬਰਦਾਰ ਤੇ ਸੰਮਤੀ ਮੈਂਬਰ ਹਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ
Publish Date: Fri, 13 Nov 2026 06:18 PM (IST)
Updated Date: Sat, 14 Nov 2026 04:04 AM (IST)
ਜੀਆਰਪੀ- ਨੰਬਰਦਾਰ ਹਰਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸੁੱਚਾ ਸਿੰਘ ਛੋਟੇਪੁਰ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਸਤਕੋਟ ਦੇ ਨੰਬਰਦਾਰ ਤੇ ਸੰਮਤੀ ਮੈਂਬਰ ਹਰਜੀਤ ਸਿੰਘ ਦੋਧੀ, ਜਿਸ ਦਾ ਬੀਤੇ ਦਿਨੀਂ ਕੈਂਸਰ ਦੀ ਬਿਮਾਰੀ ਨਾਲ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਮਸਤਕੋਟ ਵਿਖੇ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਸ਼ਖ਼ਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਡਾਕਟਰ ਅਮਨਦੀਪ ਕੌਰ ਭਗਵਾਨਪੁਰ ਟੀਮ, ਚੇਅਰਪਰਸਨ ਰਾਜਵਿੰਦਰ ਕੌਰ ਭਗਵਾਨਪੁਰ, ਸਰਪੰਚ ਜਤਿੰਦਰ ਸਿੰਘ, ਨੰਬਰਦਾਰ ਮਨਦੀਪ ਸਿੰਘ ਭੰਗੂ, ਜਤਿੰਦਰ ਸਿੰਘ ਭੰਗੂ, ਬਲਵਿੰਦਰ ਸਿੰਘ ਬਰਹੀਨ, ਸੁਖਵਿੰਦਰ ਸਿੰਘ ਸੁੱਖਾ ਧਾਲੀਵਾਲ, ਅਮਰਜੀਤ ਸਿੰਘ, ਗੁਰਮੁਖ ਸਿੰਘ, ਕਾਮਰੇਡ ਨਜ਼ੀਰ ਮਸੀਹ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸ਼ਾਹਪੁਰ ਅਮਰਗੜ੍ਹ, ਰਵੀ ਘੁੰਮਣ, ਮੇਜਰ ਸਿੰਘ, ਜੱਜ ਕਰਨਾਮਾ, ਜਗਦੀਸ਼ ਕੌਰ, ਪ੍ਰਦੀਪ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਕੌਰ, ਦਲੀਪ ਕੌਰ, ਬਲਵਿੰਦਰ ਸਿੰਘ, ਰਣਜੀਤ ਸਿੰਘ ਸਰਪੰਚ ਅਰਲੀਭੰਨ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਹਰਭਜਨ ਸਿੰਘ ਠੇਕੇਦਾਰ, ਡਾਕਟਰ ਸਰਬਜੀਤ ਸਿੰਘ ਆਲੀ ਨੰਗਲ, ਮਾਸਟਰ ਅਮਰੀਕ ਸਿੰਘ, ਬਲਵਿੰਦਰ ਸਿੰਘ, ਬਾਬਾ ਅਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਹੈਪੀ, ਮਾਸਟਰ ਰਣਜੀਤ ਸਿੰਘ, ਸੁਵਿੰਦਰ ਸਿੰਘ ਆਦਿ ਹਾਜ਼ਰ ਸਨ।