ਮਰਹੂਮ ਹਰਜੀਤ ਕੌਰ ਅਵਾਨ ਨੂੰ ਛੋਟੇਪੁਰ, ਰੰਧਾਵਾ ਵੱਲੋਂ ਸ਼ਰਧਾਂਜਲੀਆਂ ਭੇਟ ਮਰਹੂਮ ਹਰਜੀਤ ਕੌਰ ਅਵਾਨ ਨੂੰ ਛੋਟੇਪੁਰ, ਰੰਧਾਵਾ ਵੱਲੋਂ ਸ਼ਰਧਾਂਜਲੀਆਂ ਭੇਟ
Publish Date: Sat, 14 Nov 2026 04:07 PM (IST)
Updated Date: Sun, 15 Nov 2026 04:00 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਅਵਾਨ ਦੇ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਗਰਮ ਆਗੂ ਰਣਜੀਤ ਸਿੰਘ ਅਵਾਨ ਦੀ ਧਰਮ ਪਤਨੀ ਹਰਜੀਤ ਕੌਰ ਅਵਾਨ, ਜਿਸ ਦਾ ਬੀਤੇ ਦਿਨ ਕੈਂਸਰ ਦੀ ਬਿਮਾਰੀ ਨਾਲ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਸ਼ਨਿਚਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ, ਗੁਰਦੀਪ ਸਿੰਘ ਰੰਧਾਵਾ, ਹਲਕਾ ਵਿਧਾਇਕ ਡੇਰਾ ਬਾਬਾ ਨਾਨਕ ਤੋਂ ਇਲਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਗੁਰਦੀਪ ਸਿੰਘ ਰੰਧਾਵਾ, ਰਜਿੰਦਰ ਸਿੰਘ ਜਫਰਵਾਲ ਆਦਿ ਬੁਲਾਰਿਆਂ ਵੱਲੋਂ ਮਰਹੂਮ ਹਰਜੀਤ ਕੌਰ ਅਵਾਨ ਦੀ ਬੇਵਕਤੀ ਮੌਤ ਤੇ ਦੁੱਖ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ ਬੀਬੀ ਹਰਜੀਤ ਕੌਰ ਜੀ ਦੀ ਬੇਵਕਤੀ ਮੌਤ ਨਾਲ ਪਰਿਵਾਰ, ਸਮਾਜ ਅਤੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਮਰਹੂਮ ਹਰਜੀਤ ਕੌਰ ਅਵਾਨ ਜਿੱਥੇ ਰਾਜਨੀਤਿਕ, ਧਾਰਮਿਕ ਤੇ ਸਮਾਜ ਭਲਾਈ ਕੰਮਾਂ ਤੋਂ ਇਲਾਵਾ ਖੇਤੀਬਾੜੀ ਅਤੇ ਘਰੇਲੂ ਕੰਮਾਂ ਵਿੱਚ ਪੂਰੇ ਨਿਪੁੰਨ ਸਨ। ਉਨ੍ਹਾਂ ਦਾ ਬੇਵਕਤੀ ਇਸ ਸੰਸਾਰ ਤੋਂ ਜਾਣਾ ਨਾਲ ਉਨ੍ਹਾਂ ਦੇ ਪਤੀ ਅਤੇ ਪੁੱਤਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਮੌਕੇ ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਏਨਾ ਵੱਡਾ ਦੁੱਖ ਸਹਿਣ ਦਾ ਬਲ ਬਖਸ਼ਣ। ਇਸ ਮੌਕੇ ਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਅਵਾਨ, ਗੁਰਮੁਖ ਸਿੰਘ ਭੋਜਰਾਜ, ਬਿਕਰਮਜੀਤ ਸਿੰਘ ਸਾਬਕਾ ਸਰਪੰਚ ਛੋਟੇਪੁਰ, ਅਵਤਾਰ ਸਿੰਘ ਸੰਧੂ, ਚੈਨ ਸਿੰਘ, ਨਰਿੰਦਰ ਸਿੰਘ, ਬਲਵਿੰਦਰ ਸਿੰਘ ਬਿੱਟੂ, ਬੇਦੀ ਕੋਟ ਸੰਤੋਖ ਰਾਏ, ਹਰਜੀਤ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਬਲਦੇਵ ਸਿੰਘ, ਸੁਖਜਿੰਦਰ ਸਿੰਘ ਬਿੱਟੂ ਮੌੜ, ਠੇਕੇਦਾਰ ਰਣਜੀਤ ਸਿੰਘ ਬੋਪਾਰਾਏ ਆਦਿ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਮੌਜੂਦ ਸਨ।