ਮਰਹੂਮ ਤਰਸੇਮ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਮਰਹੂਮ ਤਰਸੇਮ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ
Publish Date: Thu, 17 Sep 2026 05:40 PM (IST)
Updated Date: Thu, 17 Sep 2026 05:41 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਪਿੰਡ ਮਸਤਕੋਟ ਦੇ ਮਾਸਟਰ ਰਣਜੋਧ ਸਿੰਘ ਦੇ ਵੱਡੇ ਭਰਾ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਮਾਨ ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਰਨਾ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਗੁਰਦੁਆਰਾ ਸਿੰਘ ਸਾਹਿਬ ਮਸਤਕੋਟ ਵਿਖੇ ਭਾਈ ਦਿਲਬਾਗ ਸਿੰਘ ਦੇ ਰਾਗੀ ਜਥੇ ਵੱਲੋਂ ਵੈਰਾਗਮਾਈ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਅਜੀਤ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਤੋਂ ਇਲਾਵਾ ਜੈ ਜਵਾਨ ਜੈ ਕਿਸਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਚੇਅਰਮੈਨ ਰਣਜੇਤ ਸਿੰਘ ਬਾਠ, ਡੀਟੀਐੱਫ ਯੂਨੀਅਨ ਦੇ ਆਗੂ ਉਪਕਾਰ ਸਿੰਘ ਜੋੜਾਂ, ਪ੍ਰਤਾਪ ਸਿੰਘ ਵੱਲੋਂ ਮਰਹੂਮ ਤਰਸੇਮ ਸਿੰਘ ਮਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਤਰਸੇਮ ਸਿੰਘ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵੱਧ ਰਹੀਆਂ ਘਾਤਕ ਬਿਮਾਰੀਆਂ ਵੱਡੀ ਚਿੰਤਾ ਦਾ ਵਿਸ਼ਾ ਹਨ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਸਤਨਾਮ ਸਿੰਘ ਵੱਲੋਂ ਨਿਭਾਈ ਗਈ ਤੇ ਮਾਸਟਰ ਰਣਜੋਤ ਸਿੰਘ ਵੱਲੋਂ ਸੋਗਮਈ ਸਮਾਗਮ ਵਿੱਚ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਚੈਨ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ ਭੰਗੂ ਸਾਬਕਾ ਸਰਪੰਚ, ਜਤਿੰਦਰ ਸਿੰਘ ਸੁੱਖਾ ਸਰਪੰਚ ਮਸਤਕੋਟ, ਕੁਲਦੀਪ ਸਿੰਘ, ਗੁਰਮੁਖ ਸਿੰਘ, ਅਮਰੀਕ ਸਿੰਘ ਮਾਸਟਰ, ਸੁਖਵਿੰਦਰ ਸਿੰਘ ਧਾਲੀਵਾਲ, ਪ੍ਰੇਮ ਸਿੰਘ, ਮਨਜੀਤ ਸਿੰਘ ਜਾਜਨ ਵਾਲੀਆ, ਬਲਦੇਵ ਸਿੰਘ, ਹਰਜਿੰਦਰ ਸਿੰਘ, ਸਰੂਪ ਸਿੰਘ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।