ਪਰਗਟ ਸਿੰਘ ਨੂੰ ਤ੍ਰਿਪਤ ਬਾਜਵਾ ਨੇ ਦਿੱਤੀ ਵਧਾਈ ਪਰਗਟ ਸਿੰਘ ਨੂੰ ਤ੍ਰਿਪਤ ਬਾਜਵਾ ਨੇ ਹਾਰਦਿਕ ਵਧਾਈ ਦਿੱਤੀ
Publish Date: Sat, 03 Oct 2026 03:33 PM (IST)
Updated Date: Sat, 03 Oct 2026 03:34 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਕਾਂਗਰਸ ਹਾਈਕਮਾਂਡ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਹਲਕਾ ਵਿਧਾਇਕ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤ੍ਰਿਪਤ ਬਾਜਵਾ ਨੇ ਕਿਹਾ ਕਿ ਪਰਗਟ ਸਿੰਘ ਇੱਕ ਸਾਫ਼-ਸੁਥਰੇ, ਇਮਾਨਦਾਰ ਅਤੇ ਸੂਝਵਾਨ ਆਗੂ ਹਨ। ਖੇਡਾਂ ਦੇ ਮੈਦਾਨ ਤੋਂ ਲੈ ਕੇ ਸਿਆਸਤ ਤੱਕ ਉਨ੍ਹਾਂ ਦਾ ਸਫ਼ਰ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ। ਬਾਜਵਾ ਨੇ ਭਰੋਸਾ ਜਤਾਇਆ ਕਿ ਪਰਗਟ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ, ਜਿਸ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇੱਕ ਵੱਡੀ ਅਤੇ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਪਰਗਟ ਸਿੰਘ ਤੇ ਭਰੋਸਾ ਜਤਾਉਣ ਲਈ ਕਾਂਗਰਸ ਹਾਈਕਮਾਨ—ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਬਾਜਵਾ ਨੇ ਪਰਗਟ ਸਿੰਘ ਦੇ ਸਫ਼ਲ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ।