ਟੀਐੱਸਯੂ ਨੇ ਸੌਂਪਿਆ ਮੰਗ ਪੱਤਰ ਟੀਐੱਸਯੂ ਨੇ ਮੰਗਾਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ
Publish Date: Fri, 13 Nov 2026 03:25 PM (IST)
Updated Date: Sat, 14 Nov 2026 04:00 AM (IST)
ਜੀਆਰਪੀ---ਇੰਜੀ. ਕੁਲਦੀਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਮੈਂਬਰ। ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ ਗੁਰਦਾਸਪੁਰ : ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੁਰਦਾਸਪੁਰ ਦੀ ਬੈਠਕ ਮੰਡਲ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ’ਚ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਸੰਜੀਵ ਸੈਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਬੈਠਕ ’ਚ ਸਾਥੀਆਂ ਸਾਹਮਣੇ ਆ ਰਹੀਆਂ ਮੁਸ਼ਕਲਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਲਾਮਬੰਦ ਕੀਤਾ ਗਿਆ। ਸਾਥੀਆਂ ਦੇ ਕੰਮਾਂ ਸੰਬੰਧੀ ਮੰਗ ਪੱਤਰ ਵਧੀਕ ਨਿਰੀਖਕ ਇੰਜੀ. ਕੁਲਦੀਪ ਸਿੰਘ ਨੂੰ ਸੌਂਪਿਆ ਗਿਆ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਤਰਜੀਹ ਦੇ ਆਧਾਰ ਤੇ ਕਰਮਚਾਰੀਆਂ ਦੇ ਕੰਮ ਕੀਤੇ ਜਾਣਗੇ। ਸੰਗਠਨ ਨੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਡੀਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਉਨ੍ਹਾਂ ਦਾ ਬਕਾਇਆ ਏਰੀਅਰ ਤੁਰੰਤ ਜਾਰੀ ਕੀਤਾ ਜਾਵੇ, 17/7/20 ਦਾ ਪੱਤਰ ਰੱਦ ਕਰਕੇ 35400 ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 37 ਭੱਤੇ ਕਟੇ ਹੋਏ ਮੁੜ ਬਹਾਲ ਕੀਤੇ ਜਾਣ, ਮੈਨੇਜਮੈਂਟ ਵੱਲੋਂ ਸਵੀਕਾਰ ਕੀਤੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ, ਨਵ-ਨਿਯੁਕਤ ਕਰਮਚਾਰੀਆਂ ਨੂੰ ਬਿਜਲੀ ਰਿਆਇਤ ਦਿੱਤੀ ਜਾਵੇ, ਨਹੀਂ ਤਾਂ ਸੰਗਰੂਰ ਵਿੱਚ ਲੱਗੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸਾਥੀਆਂ ਵੱਲੋਂ ਭਾਗੀਦਾਰੀ ਕੀਤੀ ਜਾਵੇਗੀ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।