- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਸ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ। ਦੋਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਦਕਿ ਇੱਕ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਸਦਰ ਦੇ ਏਐੱਸਆਈ ਮਨਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਦੀ ਇਤਲਾਹ ’ਤੇ ਮੁਲਜ਼ਮ ਸੇਵਾ ਸਿੰਘ ਵਾਸੀ ਕਾਲੋਨੀ ਬਲੱਗਣ ਦੇ ਘਰ ਛਾਪੇਮਾਰੀ ਕਰ ਕੇ ਉਸ ਨੂੰ 6750 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੂਜੇ ਪਾਸੇ ਥਾਣਾ ਬਹਿਰਾਮਪੁਰ ਦੇ ਏਐੱਸਆਈ ਤਿਲਕ ਰਾਜ ਨੇ ਮੁਖਬਰ ਖਾਸ ਦੀ ਇਤਲਾਹ ਤੇ ਮੁਲਜ਼ਮ ਰਕੇਸ਼ ਕੁਮਾਰ ਵਾਸੀ ਸਾਸੀਆ ਮੁਹੱਲਾ ਬਹਿਰਾਮਪੁਰ ਦੇ ਘਰ ਰੇਡ ਕਰਕੇ ਉਸ ਨੂੰ 6750 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਉਸ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ। ਦੋਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।