- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਲਾਸ਼ੀ ਦੌਰਾਨ ਉਸ ਕੋਲੋਂ ਮਿਲੇ ਮੋਮੀ ਲਿਫਾਫੇ ਵਿੱਚੋਂ 7 ਗ੍ਰਾਮ 300 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਧਾਰੀਵਾਲ ਦੇ ਏਐੱਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮਿੱਲ ਗਰਾਊਂਡ ਧਾਰੀਵਾਲ ਤੋਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਜਪੂਵਾਲ ਧਾਰੀਵਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਦੇ ਐੱਸਆਈ ਸੋਮ ਲਾਲ ਨੇ ਖੇਤੀਬਾੜੀ ਯੂਨੀਵਰਸਿਟੀ ਰੋਡ ਗੁਰਦਾਸਪੁਰ ਨੇੜੇ ਬਾਗ ਤੋਂ ਮੁਲਜ਼ਮ ਸ਼ੁਭਮ ਵਾਸੀ ਰਣਜੀਤ ਐਵੀਨਿਊ ਹਰਦੋਛੰਨੀ ਰੋਡ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਮਿਲੇ ਮੋਮੀ ਲਿਫਾਫੇ ਵਿੱਚੋਂ 7 ਗ੍ਰਾਮ 300 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।