ਪੁਲਿਸ ਤੇ BSF ਦੇ ਸਾਂਝੇ ਅਪਰੇਸ਼ਨ ਦੌਰਾਨ 2 ਨਸ਼ਾ ਤਸਕਰ ਤੋਂ ਢਾਈ ਕਿਲੋ ਹੈਰੋਇਨ ਬਰਾਮਦ, ਮਾਮਲਾ ਦਰਜ
ਬੁੱਧਵਾਰ ਦੀ ਦੇਰ ਸ਼ਾਮ ਕਲਾਨੌਰ ਤੋਂ ਡੇਰਾ ਬਾਬਾ ਨਾਨਕ ਮਾਰਗ ’ਤੇ ਪੈਂਦੇ ਰੁਡਿਆਣਾ ਟੀ ਪੁਆਇੰਟ ’ਤੇ ਪੁਲਿਸ ਥਾਣਾ ਕਲਾਨੌਰ ਅਤੇ ਬੀ.ਐੱਸ.ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਤੋਂ ਢਾਈ ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
Publish Date: Fri, 21 Nov 2025 10:31 AM (IST)
Updated Date: Fri, 21 Nov 2025 01:13 PM (IST)
ਮਹਿੰਦਰ ਸਿੰਘ ਅਰਲੀਭੰਨ/ਆਕਾਸ਼, ਪੰਜਾਬੀ ਜਾਗਰਣ, ਕਲਾਨੌਰ/ਗੁਰਦਾਸਪੁਰ। ਬੁੱਧਵਾਰ ਦੀ ਦੇਰ ਸ਼ਾਮ ਕਲਾਨੌਰ ਤੋਂ ਡੇਰਾ ਬਾਬਾ ਨਾਨਕ ਮਾਰਗ ’ਤੇ ਪੈਂਦੇ ਰੁਡਿਆਣਾ ਟੀ ਪੁਆਇੰਟ ’ਤੇ ਪੁਲਿਸ ਥਾਣਾ ਕਲਾਨੌਰ ਅਤੇ ਬੀ.ਐੱਸ.ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਤੋਂ ਢਾਈ ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਪੁਲਿਸ ਥਾਣਾ ਕਲਾਨੌਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਮੰਗਲ ਸਿੰਘ ਅਜਨਾਲਾ ਅਤੇ ਗੁਰਭੇਜ ਸਿੰਘ ਹਰੂਵਾਲ ਵਜੋਂ ਹੋਈ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ (ਆਈ.ਪੀ.ਐੱਸ.) ਅਤੇ ਐੱਸ.ਪੀ. (ਇਨਵੈਸਟੀਗੇਸ਼ਨ) ਦੇਵਿੰਦਰ ਕੁਮਾਰ ਚੌਧਰੀ ਪੀ.ਪੀ.ਐੱਸ.ਨੇ ਦੱਸਿਆ ਕਿ ਇਹ ਕਾਰਵਾਈ ਡੀ.ਜੀ.ਪੀ. ਪੰਜਾਬ ਅਤੇ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਿਸ ਨੇ ਕਲਾਨੌਰ ਖੇਤਰ ਵਿੱਚੋਂ ਦੋ ਵਿਅਕਤੀਆਂ ਨੂੰ 2 ਕਿਲੋ 544 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।