ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
12 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
Publish Date: Sun, 08 Feb 2026 03:24 PM (IST)
Updated Date: Mon, 09 Feb 2026 03:59 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਰਾਣਾ ਸ਼ਾਲਾ ਥਾਣੇ ਦੇ ਏਐੱਸਆਈ ਮਨਜੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਇੱਕ ਨੌਜਵਾਨ ਪਿੰਡ ਬਹਾਦਰਪੁਰ ਤੋਂ ਤੁਰਦਾ ਹੋਇਆ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਸਨੇ ਆਪਣੀ ਜੇਬ ’ਚੋਂ ਇੱਕ ਲਿਫ਼ਾਫ਼ਾ ਕੱਢਿਆ ਅਤੇ ਸੁੱਟ ਦਿੱਤਾ। ਮੁਲਜ਼ਮ ਅਰੁਣ ਵਾਸੀ ਮੁਹੱਲਾ ਇਸਲਾਮਾਬਾਦ ਨੂੰ ਫੜ ਲਿਆ ਗਿਆ ਅਤੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ, ਜਿਸ ਵਿੱਚ ਛੇ ਗ੍ਰਾਮ ਹੈਰੋਇਨ ਅਤੇ 3,220 ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਸਦਰ ਥਾਣੇ ਦੇ ਐੱਸਆਈ ਸੁਰਜੀਤ ਸਿੰਘ ਹਰਦਾਨ ਪਿੰਡ ਦੇ ਮੋੜ ’ਤੇ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਪੁਲਿਸ ਨੂੰ ਦੇਖ ਕੇ ਇੱਕ ਨੌਜਵਾਨ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਸਾਜਨ ਮਸੀਹ ਵਾਸੀ ਹਰਦਾਨਨੂੰ ਫੜ ਲਿਆ ਗਿਆ ਅਤੇ ਤਲਾਸ਼ੀ ਲਈ ਗਈ। ਉਸ ਕੋਲੋ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।