- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕਲਾਨੌਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਥਾਣਾ ਕਲਾਨੌਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
ਕੁਲਦੀਪ ਸਿੰਘ ਵਾਸੀ ਹੇਮਰਾਜਪੁਰ ਨੇ ਦੱਸਿਆ ਕਿ ਉਸ ਦਾ ਪੁੱਤਰ ਦਿਲਪ੍ਰੀਤ ਸਿੰਘ ਵਿਦੇਸ਼ ਜਾ ਕੇ ਰੋਜ਼ੀ-ਰੋਟੀ ਕਮਾਉਣਾ ਚਾਹੁੰਦਾ ਸੀ। ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਬੈਂਕ ਖਾਤੇ ਰਾਹੀਂ 6.40 ਲੱਖ ਰੁਪਏ ਅਤੇ 53 ਲੱਖ 60 ਹਜ਼ਾਰ ਰੁਪਏ ਨਕਦ ਲੈ ਲਏ। ਪੈਸੇ ਲੈਣ ਤੋਂ ਬਾਅਦ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਪੁਲਿਸ ਨੇ ਜਾਂਚ ਤੋਂ ਬਾਅਦ ਮੁਲਜ਼ਮ ਦਿਲਰਾਜ ਸਿੰਘ ਅਤੇ ਜਸਮੀਤ ਸਿੰਘ ਵਾਸੀ ਰੁੜੀਆਨਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।