ਪੱਤਰ ਪੇ੍ਰਰਕ, ਗੁਰਦਾਸਪੁਰ : ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇਕ ਅੌਰਤ ਸਮੇਤ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਕਲਾਨੌਰ ਦੇ ਏਐਸਆਈ ਰਾਜਵਿੰਦਰ ਸਿੰਘ ਨੇ ਪ੍ਰਤਾਪ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਨੜਾਂਵਾਲੀ ਦੇ ਘਰ ਛਾਪਾ ਮਾਰ ਕੇ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਅੌਰਤ ਸਰਸਵਤੀ ਪਤਨੀ ਜਗਦੀਸ਼ ਰਾਜ ਵਾਸੀ ਡਡਵਾਂ ਦੇ ਘਰ ਛਾਪਾ ਮਾਰ ਕੇ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।