
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਸੰਪੰਨ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ 77ਵੀਂ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆਂ। ਸਕੂਲ ਦੇ ਚੇਅਰਮੈਨ ਗੁਲਾਬ ਸਿੰਘ ਦੇ ਪ੍ਰਬੰਧਾਂ ਹੇਠ ਸ਼ੁਰੂ ਕੀਤੀਆਂ ਗਈਆਂ ਖੇਡਾਂ ਦੇ ਪਹਿਲੇ ਦਿਨ ਸੋਮਵਾਰ ਜ਼ਿਲ੍ਹਾ ਪੱਧਰ ਦੇ ਸਕੂਲਾਂ ਦੀਆਂ ਅੰਡਰ 14 ਅਤੇ 19 ਲੜਕਿਆਂ ਦੇ ਵੱਖ-ਵੱਖ ਜ਼ੋਨਾਂ ਤੋਂ ਆਏ ਲੜਕਿਆਂ ਦੀਆਂ ਗਤਕੇ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਗਤਕਾ ਪ੍ਰਦਰਸ਼ਨ ਵਿੱਚ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਦੇ ਅੰਡਰ 14 ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਗੋਲਡ ਮੈਡਲ ਜਿੱਤਿਆ, ਦੂਸਰੇ ਸਥਾਨ ਤੇ ਡੇਰਾ ਬਾਬਾ ਨਾਨਕ ਦੀ ਟੀਮ ਰਹੀ ਅਤੇ ਗਤਕਾ ਫਾਈਟ ਵਿੱਚ ਜ਼ਿਲ੍ਹੇ ਵਿੱਚੋਂ ਗੁਰਦਾਸਪੁਰ ਜ਼ੋਨ ਨੇ ਪਹਿਲਾ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਵਾਲੀਬਾਲ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਗੁਰਦਾਸਪੁਰ ਜ਼ੋਨ ਤੋਂ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਤੇ ਵਿਦਿਆਰਥੀ ਅਤੇ ਜ਼ੋਨ ਤਿੱਬੜ ਦੀ ਵਾਲੀਬਾਲ ਟੀਮ ਵੱਲੋਂ ਪਰਵੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਪ੍ਰਬੰਧਕੀ ਸਕੱਤਰ-ਕਮ- ਸਪੋਰਟਸ ਕੁਆਡੀਨੇਟਰ ਅਨੀਤਾ, ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।