ਕਾਲਜ ’ਚ ਕੁਦਰਤੀ ਖੇਤੀਬਾੜੀ ਵਿਸ਼ੇ ’ਤੇ ਕਰਵਾਈ ਵਰਕਸ਼ਾਪ
ਸ਼ਹੀਦ ਲਛਮਣ ਸਿੰਘ ਧਾਰੋਵਾਲੀ ਕਾਲਜ ਵਿੱਚ ਕੁਦਰਤੀ ਖੇਤੀਬਾੜੀ ਵਿਸ਼ੇ ਤੇ ਦੋ ਰੋਜ਼ਾਂ ਵਰਕਸ਼ਾਪ ਸੰਪੰਨ
Publish Date: Sat, 24 Jan 2026 04:28 PM (IST)
Updated Date: Sun, 25 Jan 2026 04:04 AM (IST)

ਮਹਿੰਦਰ ਸਿੰਘ ਅਰਲੀਭੰਨ,ਪੰਜਾਬੀ ਜਾਗਰਣ ਕਲਾਨੌਰ: ਖੇਤੀਬਾੜੀ ਖੋਜ਼ ਅਤੇ ਨਵੀਨਤਾ ਕੇਂਦਰ ਦਿੱਲੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਲੱਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਕਲਾਨੌਰ ਵਿਖੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੁਦਰਤੀ ਖੇਤੀਬਾੜੀ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸਦੇ ਦੂਸਰੇ ਦਿਨ ਡਾ.ਅਮਰੀਕ ਸਿੰਘ (ਜੁਆਇੰਟ ਡਾਇਰੈਕਟਰ ਅਤੇ ਕੇਨ ਕਮਿਸ਼ਨਰ ਖੇਤੀਬਾੜੀ ਵਿਭਾਗ ਪੰਜਾਬ) ਮਹਿਮਾਨ ਦੇ ਤੌਰ ਪਹੁੰਚੇ। ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਆਏ ਹੋਏ ਮਹਿਮਾਨ ਲਈ ਸਵਾਗਤੀ ਸ਼ਬਦ ਬੋਲੇ। ਉਪਰੰਤ ਡਾ.ਅਮਰੀਕ ਸਿੰਘ ਨੇ ਸਰੋਤਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਧੁਨਿਕ ਸਮੇਂ ਤਕਨਾਲੋਜੀ ਦੀ ਕਾਢ ਨਾਲ ਖੇਤੀਬਾੜੀ ਅਤੇ ਵਾਤਾਵਰਨ ਵਿਚ ਵਿਗਾੜ ਪੈ ਗਏ ਹਨ। ਇਸ ਲਈ ਭਾਰਤ ਸਰਕਾਰ ਵੱਲੋਂ ਕੁਦਰਤੀ ਖੇਤੀਬਾੜੀ ਨਾਲ ਸਬੰਧਤ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਸਰੋਤਿਆਂ ਨੂੰ ਕਿਚਨ ਗਾਰਡਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੁਝ ਉਦਾਹਰਨਾਂ ਦੇ ਕੇ ਕੁਦਰਤੀ ਖੇਤੀਬਾੜੀ ਦੇ ਲਾਭ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੁਆਰਾ ਡਾ. ਅਮਰੀਕ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਨਵਦੀਪ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਸਤਿੰਦਰ ਕੌਰ, ਪ੍ਰੋ. ਜੁਝਾਰ ਸਿੰਘ ਬਾਜਵਾ, ਪ੍ਰੋ. ਆਰਤੀ ਮਹਾਜਨ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਪੂਜਾ ਦੇਵੀ, ਪ੍ਰੋ. ਅੰਜਨਾ ਸ਼ਰਮਾ, ਪ੍ਰੋ. ਸ਼ਿਵਾਨੀ, ਪ੍ਰੋ. ਰਿਧਿਮਾ ਮਹਾਜਨ ਅਤੇ ਕਾਲਜ ਦੇ ਕਲਰਕ ਹਰਜੰਤ ਸਿੰਘ ਮੌਜੂਦ ਸਨ। ਮੰਚ ਦਾ ਸੰਚਾਲਨ ਪ੍ਰੋ. ਸੰਦੀਪ ਚੰਚਲ ਨੇ ਕੀਤਾ।