ਲਾਡੀ ਦੀ ਅਗਵਾਈ ਹੇਠ ਪਿੰਡ ਨੰਗਲ ਝੌਰ ਦੇ ਡੇਰਿਆਂ ਤੋਂ ਕਰੀਬ 100 ਪਰਿਵਾਰਾਂ ‘ਆਪ’ ਦੇ ਹੋਏ ਲਾਡੀ ਦੀ ਅਗਵਾਈ ਹੇਠ ਪਿੰਡ ਨੰਗਲ ਝੌਰ ਦੇ ਡੇਰਿਆਂ ਤੋਂ ਕਰੀਬ 100 ਪਰਿਵਾਰਾਂ ‘ਆਪ’ ਦੇ ਹੋਏ
Publish Date: Sun, 22 Nov 2026 04:15 PM (IST)
Updated Date: Mon, 23 Nov 2026 04:01 AM (IST)
ਫੋਟੋ: 22ਬੀਟੀਐਲ09)-----ਪਿੰਡ ਨੰਗਲ ਝੌਰ ਡੇਰਿਆਂ ਦੇ ਕਰੀਬ 100 ਪਰਿਵਾਰਾਂ ਦੇ ‘ਆਪ’ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਨ ਮੌਕੇ ਬਲਵਿੰਦਰ ਸਿੰਘ ਲਾਡੀ। ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ੍ਰੀ ਹਰਗੋਬਿੰਦਪੁਰ ਸਾਹਿਬ : ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ’ਚ ‘ਆਪ’ ਪਾਰਟੀ ਨੂੰ ਭਰਵਾਂ ਸਮਰਥਨ ਲਗਾਤਾਰ ਮਿਲ ਰਿਹਾ ਹੈ। ਅੱਜ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਨੰਗਲ ਝੌਰ ਵਿਖੇ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਮਨਦੀਪ ਸਿੰਘ ਤੇ ਸਮੂਹ ਪੰਚਾਇਤ ਸਮੇਤ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਮਨਦੀਪ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਮਨਜਿੰਦਰ ਸਿੰਘ ਕੋਟ ਯੋਗਰਾਜ, ਲਖਵਿੰਦਰ ਸਿੰਘ ਆਦਿ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਨਿੱਘਾ ਸਵਾਗਤ ਕੀਤਾ। ਬਲਵਿੰਦਰ ਸਿੰਘ ਲਾਡੀ ਨੇ ਗੱਲਬਾਤ ਦੌਰਾਨ ਕਿਹਾ ਕਿ ਪਿੰਡ ਨੰਗਲ ਝੌਰ ਦੇ ਡੇਰਿਆਂ ਤੋਂ ਕਰੀਬ 100 ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਟਕਸਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਆਪ ਪਾਰਟੀ ਨੂੰ ਵਿਧਾਨ ਸਭਾ ਚੋਣਾਂ ’ਚ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਸਮੂਹ ਸਾਥੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਾਰੇ ਸਾਥੀਆਂ ਦੇ ਤਜਰਬੇ, ਸਹਿਯੋਗ ਅਤੇ ਵਿਚਾਰਾਂ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਮਿਲ ਕੇ ਕੰਮ ਕਰਾਂਗੇ।ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ। ਬਲਵਿੰਦਰ ਸਿੰਘ ਲਾਡੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ ਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।