- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਐੱਸਪੀ ਸ਼ਾਹਬਾਜ਼ ਸਿੰਘ ਅਤੇ ਸਦਰ ਗੁਰਦਾਸਪੁਰ ਪੁਲਿਸ ਸਟੇਸ਼ਨ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਮੁਲਜ਼ਮਾਂ ਦੀ ਪਛਾਣ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੇ ਹਨ।

ਆਕਾਸ਼, ਗੁਰਦਾਸਪੁਰ : ਗੁਰਦਾਸਪੁਰ ਦੇ ਸਦਰ ਥਾਣੇ ਅਧੀਨ ਆਉਂਦੇ ਪਿੰਡ ਚੋੜ ਸਿਧਵਾਂ ਦੇ ਮੌਜੂਦਾ ਸਰਪੰਚ ਦੇ ਘਰ ਬਾਹਰ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਦੋ ਅਣਪਛਾਤੇ ਹਮਲਾਵਰਾਂ ਵਿੱਚੋਂ ਇੱਕ ਮੋਟਰਸਾਈਕਲ ਤੋਂ ਉੱਤਰਿਆ ਅਤੇ ਸਰਪੰਚ ਦੇ ਘਰ ਦੇ ਗੇਟ ਦੇ ਠੀਕ ਸਾਹਮਣੇ ਖੜ੍ਹ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸਰਪੰਚ ਦੇ ਘਰ ਦੇ ਗੇਟ ਉੱਤੇ ਗੋਲੀਆਂ ਦੇ ਦੋ ਨਿਸ਼ਾਨ ਬਣੇ ਹਨ, ਜਦੋਂ ਕਿ ਮੌਕੇ ਉੱਤੇ ਪੁਲਿਸ ਨੂੰ ਚਾਰ ਖੋਲ੍ਹ ਮਿਲੇ ਹਨ।
ਸਰਪੰਚ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਰਾਤ ਕਰੀਬ 12 ਵਜੇ ਘਰ ਪਹੁੰਚੇ ਸਨ ਅਤੇ ਕਰੀਬ 1:30 ਵਜੇ ਉਹਨਾਂ ਨੂੰ ਆਵਾਜ਼ ਸੁਣਾਈ ਦਿੱਤੀ, ਪਰ ਉਨ੍ਹਾਂ ਨੇ ਇਹ ਸੋਚ ਕੇ ਅਣਡਿੱਠ ਕਰ ਦਿੱਤਾ ਕਿ ਕੋਈ ਪਟਾਕੇ ਫੋੜ ਰਿਹਾ ਹੈ। ਜਦੋਂ ਉਹ ਸਵੇਰੇ ਉੱਠੇ ਤਾਂ ਘਰ ਦੇ ਅੰਦਰ ਗੋਲੀ ਦੇ ਦੋ ਖੋਲ੍ਹ ਦਿਖੇ, ਜਿਸ ਤੋਂ ਬਾਅਦ ਉਹਨਾਂ ਨੇ ਸਦਰ ਥਾਣੇ ਨੂੰ ਸੂਚਨਾ ਦਿੱਤੀ। ਸਰਪੰਚ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਕੋਲ ਕਦੇ ਫਿਰੌਤੀ ਦੀ ਕੋਈ ਕਾਲ ਨਹੀਂ ਆਈ ਅਤੇ ਨਾ ਹੀ ਉਹਨਾਂ ਦੀ ਅਜਿਹੀ ਕੋਈ ਦੁਸ਼ਮਣੀ ਹੈ ਕਿ ਕੋਈ ਗੋਲੀ ਚਲਾ ਦੇਵੇ। ਡੀਐਸਪੀ ਸ਼ਾਹਬਾਜ਼ ਸਿੰਘ ਅਤੇ ਸਦਰ ਗੁਰਦਾਸਪੁਰ ਪੁਲਿਸ ਸਟੇਸ਼ਨ ਦੇ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਦੋਸ਼ੀਆਂ ਦੀ ਪਛਾਣ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੇ ਹਨ।