
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸਿਹੋੜਾ ਕਲਾਂ ਨੂੰ ਮਿਲਿਆ ਮੁੱਖ ਮੰਤਰੀ ਖੇਡ ਗਰਾਊਂਡ ਦਾ ਤੋਹਫ਼ਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿਹੋੜਾ ਕਲਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਤੋਹਫ਼ਾ ਦਿੰਦਿਆਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮੁੱਖ ਮੰਤਰੀ ਖੇਡ ਗਰਾਊਂਡ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਸ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਕਰੀਬ 30 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਅੱਜ 6 ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਵਾਲੀਬਾਲ, ਫੁੱਟਬਾਲ ਅਤੇ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਰੋਹਿਤ ਸਰਨਾ ਸਕੱਤਰ ਯੂਥ ਵਿੰਗ ਪੰਜਾਬ, ਨਰੇਸ਼ ਸੈਣੀ ਸਕੱਤਰ ਮਾਝਾ ਜੋਨ ਪੰਜਾਬ ਬੀਸੀ ਵਿੰਗ, ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪਰਿਸ਼ਦ, ਚੇਅਰਮੈਨ ਐਗਰੀਕਲਚਰ ਡਿਵੈਲਪਮੈਂਟ ਬੈਂਕ ਖੁਸ਼ਬੀਰ ਕਾਟਲ, ਉਪ ਚੇਅਰਮੈਨ ਐਗਰੀਕਲਚਰ ਡਿਵੈਲਪਮੈਂਟ ਬੈਂਕ ਮੁਕੇਸ਼ ਸ਼ਰਮਾ, ਤਰਸੇਮ ਸਿੰਘ ਸਿਹੋੜਾ ਹਲਕਾ ਯੂਥ ਕੋਆਰਡੀਨੇਟਰ, ਪ੍ਰੇਮ ਸਿੰਘ ਸਿਹੋੜਾ, ਸੁਰਿੰਦਰ ਸ਼ਾਹ ਸਰਪੰਚ ਸਿਹੋੜਾ, ਵਿਜੇ ਸੈਣੀ ਸਿਹੋੜਾ, ਅਸ਼ੋਕ ਕੁਮਾਰ, ਸੁਰਿੰਦਰ ਸਰਪੰਚ ਕੋਠੇ ਨੰਗਲ, ਹਰਦੀਪ ਹੈਰੀ ਸਰਪੰਚ ਸ਼ੇਖੂਪੁਰ, ਰਵੀ ਸਰਪੰਚ, ਸਨੀ ਨਰੋਟ ਮਹਿਰਾ, ਸ਼ਸ਼ੀ ਪਾਲ ਬਲਾਕ ਪ੍ਰਧਾਨ ਲਧਪਾਲਵਾਂ, ਤਰਸੇਮ ਕੋਠੇ ਪ੍ਰੇਮ ਸਿੰਘ, ਸੁਲੱਖਣ ਬਲਾਕ ਪ੍ਰਧਾਨ ਯੂਥ, ਅਜੀਤ ਸਿੰਘ ਬਲਾਕ ਪ੍ਰਧਾਨ ਯੂਥ ਅਤੇ ਇਲਾਕੇ ਦੇ ਪਤਵੰਤੇ, ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਖੇਡ ਵਿਭਾਗ ਦੇ ਅਧਿਕਾਰੀ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।