- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਨੋਦ ਕੁਮਾਰ ਦੀਪੂ ਨੂੰ ਪਰਜਾਪਤ ਵੈੱਲਫੇਅਰ ਬੋਰਡ ਅਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਣੇ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਦੀਪੂ ਨੂੰ ਪਰਜਾਪਤ ਵੈੱਲਫੇਅਰ ਬੋਰਡ ਅਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ ’ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਵਿਨੋਦ ਕੁਮਾਰ ਦੀਪੂ ਅਤੇ ਚੇਅਰਮੈਨ ਲੱਕੀ ਹੰਸ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।