ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
Publish Date: Fri, 20 Nov 2026 03:35 PM (IST)
Updated Date: Fri, 20 Nov 2026 03:37 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਹਰਬੰਸ ਸਿੰਘ ਲੇਖੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਗੁਰਦਾਸਪੁਰ ਵੀ ਮੌਜੂਦ ਸੀ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਪ੍ਰਬੰਧ ਦਾ ਜਾਇਜ਼ਾ ਲਿਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੁਆਰਾ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਸੁਰੱਖਿਆ ਉਪਕਰਨਾਂ ਦਾ ਜ਼ਾਇਜਾ ਲਿਆ ਗਿਆ। ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ। ਆਪਣੇ ਦੌਰੇ ਦੌਰਾਨ ਉਹਨਾਂ ਨੇ ਜੇਲ੍ਹ ਵਿੱਚ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ। ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚੋਂ ਮੁਫਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ ਸਫਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਪ੍ਰਬੰਧ ਦਾ ਨਿਰੀਖਣ ਕਰਨਾ, ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣਾ ਅਤੇ ਉਨਾਂ ਨੂੰ ਨਿਆਂ ਤੱਕ ਪਹੁੰਚ ਯਕੀਨੀ ਬਣਾਉਣਾ ਸੀ।