- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਅਕ ਮੁਕਾਬਲਿਆਂ ਵਿੱਚ ਵਡਾਲਾ ਗ੍ਰੰਥੀਆਂ ਸਕੂਲ ਨੇ ਮਾਰੀਆਂ ਮੱਲਾਂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀ ਅਤੇ ਧਾਰਮਿਕ ਵਿਦਿਅਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਸਾਇੰਸ ਪ੍ਰਦਰਸ਼ਨੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅੰਤਰ-ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲਿਆਂ ਵਿੱਚ 25 ਟੀਮਾਂ ਦੇ ਸੀਨੀਅਰ ਵਰਗ ਦੇ ਸਖ਼ਤ ਮੁਕਾਬਲੇ ਦੌਰਾਨ ਸ਼ਬਦ ਗਾਇਣ ਵਿੱਚ ਵਿਦਿਅਰਥੀ ਰਣਬੀਰ ਸਿੰਘ ਦੇ ਜਥੇ ਨੇ ਤੀਜਾ ਅਤੇ ਕਵੀਸ਼ਰੀ ਮੁਕਾਬਲੇ ਵਿੱਚ ਪ੍ਰਭਜੋਤ ਦੇ ਜਥੇ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਰਾਮ ਲਾਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਅਜਿਹੀਆਂ ਸਰਗਰਮੀਆਂ ’ਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ, ਸ਼ਖ਼ਸੀਅਤ ਅਤੇ ਸਰਵਪੱਖੀ ਵਿਕਾਸ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।