- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵੱਲੋਂ ਪਿੰਡ ਖੁਸ਼ੀਪੁਰ ਦੀ ਪਰਿਕਰਮਾ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਸ਼ਾਮਲ ਚਾਰ ਸਾਹਿਬਜ਼ਾਦੇ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢਣ ਉਪਰੰਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਵੱਖ-ਵੱਖ ਥਾਵਾਂ ’ਤੇ ਨਾਨਕ ਨਾਮਲੇਵਾ ਸੰਗਤ ਤੇ ਮਸੀਹ ਭਾਈਚਾਰੇ ਦੀਆਂ ਸੰਗਤਾਂ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ।