- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੌਨਸੂਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ’ਤੇ ਬਣਿਆ ਅਸਥਾਈ ਪੁਲ ਹਟਾ ਲਿਆ ਗਿਆ ਸੀ। ਇਸ ਤੋਂ ਬਾਅਦ ਲੋਕ ਕਿਸ਼ਤੀ ਰਾਹੀਂ ਦਰਿਆ ਪਾਰ ਕਰ ਰਹੇ ਸਨ। ਪਾਣੀ ਦਾ ਪੱਧਰ ਘੱਟ ਹੋਣ ’ਤੇ ਕਿਸ਼ਤੀ ਮੁੜ ਚਲਾ ਦਿੱਤੀ ਜਾਂਦੀ ਸੀ ਪਰ ਹੁਣ ਭਾਰੀ ਬਾਰਿਸ਼ ਕਾਰਨ ਜਲ ਪੱਧਰ ਵਧਣ ਨਾਲ ਕਿਸ਼ਤੀ ਬੰਦ ਕਰ ਦਿੱਤੀ ਗਈ ਹੈ। ਲੋਕਾਂ ਨੂੰ ਹੁਣ ਪਾਣੀ ਘਟਣ ਦੀ ਉਡੀਕ ਕਰਨੀ ਪਵੇਗੀ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਹੋ ਰਹੀ ਬਾਰਿਸ਼ ਕਾਰਨ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਪਾਣੀ ਵਧਣ ਕਾਰਨ ਲੋਕਾਂ ਦੀ ਆਵਾਜਾਈ ਲਈ ਚਲਾਈ ਜਾ ਰਹੀ ਕਿਸ਼ਤੀ ਬੰਦ ਕਰ ਦਿੱਤੀ ਗਈ ਹੈ। ਇਸ ਨਾਲ ਦਰਿਆ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਦਾ ਸਿੱਧਾ ਸੰਪਰਕ ਜ਼ਿਲ੍ਹੇ ਨਾਲੋਂ ਟੁੱਟ ਗਿਆ ਹੈ।
ਮੌਨਸੂਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ’ਤੇ ਬਣਿਆ ਅਸਥਾਈ ਪੁਲ ਹਟਾ ਲਿਆ ਗਿਆ ਸੀ। ਇਸ ਤੋਂ ਬਾਅਦ ਲੋਕ ਕਿਸ਼ਤੀ ਰਾਹੀਂ ਦਰਿਆ ਪਾਰ ਕਰ ਰਹੇ ਸਨ। ਪਾਣੀ ਦਾ ਪੱਧਰ ਘੱਟ ਹੋਣ ’ਤੇ ਕਿਸ਼ਤੀ ਮੁੜ ਚਲਾ ਦਿੱਤੀ ਜਾਂਦੀ ਸੀ ਪਰ ਹੁਣ ਭਾਰੀ ਬਾਰਿਸ਼ ਕਾਰਨ ਜਲ ਪੱਧਰ ਵਧਣ ਨਾਲ ਕਿਸ਼ਤੀ ਬੰਦ ਕਰ ਦਿੱਤੀ ਗਈ ਹੈ। ਲੋਕਾਂ ਨੂੰ ਹੁਣ ਪਾਣੀ ਘਟਣ ਦੀ ਉਡੀਕ ਕਰਨੀ ਪਵੇਗੀ।
ਸਥਾਈ ਪੁਲ ਦੀ ਮੰਗ ਅਧੂਰੀ
ਸਥਾਈ ਪੁਲ ਨਾ ਬਣਨ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਸਮੇਂ ਮਕੌੜਾ ਪੱਤਣ ’ਤੇ ਪੁਲ ਬਣਾਉਣ ਦਾ ਮੁੱਦਾ ਚੋਣ ਵਾਅਦਿਆਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਪਰ ਚੋਣਾਂ ਤੋਂ ਬਾਅਦ ਇਸ ਨੂੰ ਭੁਲਾ ਦਿੱਤਾ ਜਾਂਦਾ ਹੈ। ਸਰਹੱਦ ਨਾਲ ਲੱਗਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਹਰ ਸਾਲ ਮਾਨਸੂਨ ਦੌਰਾਨ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕਾਂ ਨੇ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸੱਤ ਪਿੰਡਾਂ ਦੇ ਵਸਨੀਕ ਬੁਨਿਆਦੀ ਆਵਾਜਾਈ ਸਹੂਲਤ ਤੋਂ ਵਾਂਝੇ ਹਨ। ਅਸਥਾਈ ਪੁਲ ਹਟਾਏ ਜਾਣ ਅਤੇ ਕਿਸ਼ਤੀ ਬੰਦ ਹੋਣ ਨਾਲ ਉਹ ਜ਼ਿਲ੍ਹੇ ਤੋਂ ਕੱਟ ਜਾਂਦੇ ਹਨ। ਉਨ੍ਹਾਂ ਸਰਕਾਰ ਤੋਂ ਮਕੌੜਾ ਪੱਤਣ ’ਤੇ ਸਥਾਈ ਪੁਲ ਬਣਾਉਣ ਦੀ ਮੰਗ ਕੀਤੀ ਹੈ।