ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ : ਅਜੈ ਰਿਸ਼ੀ
ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ : ਅਜੈ ਰਿਸ਼ੀ
Publish Date: Sat, 21 Nov 2026 03:20 PM (IST)
Updated Date: Sat, 21 Nov 2026 03:22 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ’ਚ ਆਪਣੇ ਇੰਡਸਟਰੀ ਸੈੱਲ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਦੇ ਉਦੇਸ਼ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਦੇ ਇੰਡਸਟਰੀ ਸੈੱਲ ਦੇ ਕਨਵੀਨਰ ਰਜਿੰਦਰ ਕੁਮਾਰ ਮਹਾਜਨ (ਪੱਪੂ ਮਹਾਜਨ) ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਜੈ ਰਿਸ਼ੀ ਰਿੰਕੂ ਨੂੰ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਕੋ-ਕਨਵੀਨਰ ਅਜੈ ਰਿਸ਼ੀ ਰਿੰਕੂ ਨੇ ਭਾਜਪਾ ਇੰਡਸਟਰੀ ਸੈੱਲ ਦੇ ਕਨਵੀਨਰ ਰਜਿੰਦਰ ਕੁਮਾਰ ਮਹਾਜਨ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮਿਲੇ ਇਸ ਮਾਣ ਲਈ ਪਾਰਟੀ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਗੁਰਦਾਸਪੁਰ ’ਚ ਇੰਡਸਟਰੀ ਸੈੱਲ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਉਦਯੋਗਪਤੀਆਂ, ਵਪਾਰੀਆਂ ਅਤੇ ਸਨਅਤ ਨਾਲ ਜੁੜੇ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ।