- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਬਿਹੇਵੀਅਰਲ ਸਾਇੰਸ ਵਿਸ਼ੇ 'ਤੇ ਵੈਬੀਨਾਰ ਦਾ ਆਯੋਜਨ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਦੇ ਅਧੀਨ ਆਉਂਦੇ ਗੋਲਡਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਬਿਹੇਵੀਅਰਲ ਸਾਇੰਸ (ਵਿਵਹਾਰ ਵਿਗਿਆਨ) ਵਿਸ਼ੇ 'ਤੇ ਇੱਕ ਵਿਸ਼ੇਸ਼ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵੈਬੀਨਾਰ ’ਚ ਆਈਆਈਐਮ ਜੰਮੂ ਤੋਂ ਡਾ. ਜੈ ਕਮਲ ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਿਹੇਵੀਅਰਲ ਸਾਇੰਸ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਇਸ ਵਿਸ਼ੇ ਦੀ ਮਹੱਤਤਾ ਨੂੰ ਸਮਝਾਇਆ।
ਵੈਬੀਨਾਰ ਦੌਰਾਨ ਡਾ. ਜੈ ਕਮਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਵਹਾਰ ਵਿਗਿਆਨ ਕਿਵੇਂ ਮਨੁੱਖੀ ਵਿਵਹਾਰ, ਸੋਚਣ-ਸਮਝਣ ਦੀ ਯੋਗਤਾ, ਫ਼ੈਸਲਾ ਲੈਣ ਦੀ ਪ੍ਰਕਿਰਿਆ ਤੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਵਿਸ਼ੇ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਵਿਵਹਾਰ ਵਿਗਿਆਨ ਦੇ ਵਿਵਹਾਰਕ ਪਹਿਲੂਆਂ ਤੋਂ ਜਾਣੂ ਕਰਵਾਇਆ। ਚੇਅਰਮੈਨ ਡਾ. ਮੋਹਿਤ ਮਹਾਜਨ ਅਤੇ ਮੈਨੇਜਿੰਗ ਡਾਇਰੈਕਟਰ ਡਾ. ਰਾਘਵ ਮਹਾਜਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆਤਮਕ ਵੈਬੀਨਾਰ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ. ਆਰਸੀ ਗੰਗਵਾਰ ਅਤੇ ਡਾ. ਨਿਧੀ ਮਹਾਜਨ ਨੇ ਮੁੱਖ ਬੁਲਾਰੇ ਡਾ. ਜੈ ਕਮਲ ਦਾ ਆਪਣੇ ਰੁਝੇਵਿਆਂ ਭਰੇ ਪ੍ਰੋਗਰਾਮ ਵਿੱਚੋਂ ਕੀਮਤੀ ਸਮਾਂ ਕੱਢ ਕੇ ਵੈਬੀਨਾਰ ਵਿੱਚ ਸ਼ਾਮਲ ਹੋਣ ਅਤੇ ਵਿਦਿਆਰਥੀਆਂ ਨਾਲ ਆਪਣਾ ਗਿਆਨ ਸਾਂਝਾ ਕਰਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮਾਹਿਰਾਂ ਦੀ ਅਗਵਾਈ ਨਾਲ ਵਿਦਿਆਰਥੀਆਂ ਨੂੰ ਆਪਣੇ ਸਿੱਖਿਆਤਮਕ ਗਿਆਨ ਨੂੰ ਵਧਾਉਣ ਤੇ ਵਿਵਹਾਰਕ ਜੀਵਨ ਵਿੱਚ ਲਾਹੇਵੰਦ ਹੁਨਰ ਵਿਕਸਿਤ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਵੈਬੀਨਾਰ ਵਿੱਚ ਮੈਨੇਜਮੈਂਟ ਵਿਭਾਗ ਦੇ ਲਗਭਗ 150 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਪ੍ਰੋਗਰਾਮ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਲਾਹੇਵੰਦ ਰਿਹਾ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇ ਨਾਲ ਸੰਬੰਧਿਤ ਨਵੀਂ ਜਾਣਕਾਰੀ ਪ੍ਰਦਾਨ ਕਰਨਾ ਤੇ ਉਨ੍ਹਾਂ ਦੇ ਗਿਆਨ ਅਤੇ ਹੁਨਰ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ 'ਤੇ ਮੈਨੇਜਮੈਂਟ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਸੀ।