- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਆਹ ਪੁਰਬ : ਗੁਰਦੁਆਰਾ ਡੇਹਰਾ ਸਾਹਿਬ ਤੋਂ ਪੂਰੇ ਜਾਹੋ ਜਲਾਲ ਨਾਲ ਸਜਾਈ ਪਾਲਕੀ ਸਾਹਿਬ, ਸੰਗਤਾਂ ਹੋਈਆਂ ਨਤਮਸਤਕ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਾਜ਼ਰੀ ਭਰੀ ਤੇ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਸਵੱਖਤੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਏ ਗਏ ਸਨ। ਉਨਾਂ ਨੇ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਵੱਡੀ ਤਦਾਦ ਵਿੱਚ ਸ਼ਰਧਾਲੂ, ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ ਅਤੇ ਨਗਰ ਕੀਰਤਨ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੰਗਰ ਦੀ ਸੇਵਾ ਕੀਤੀ ਗਈ ਤੇ ਸਮੂਹ ਸੰਗਤਾਂ ਨੂੰ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ । ਉਨਾਂ ਅੱਗੇ ਕਿਹਾ ਕਿ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਸੰਗਤਾਂ ਲਈ ਲੰਗਰ ਚੱਲ ਰਹੇ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਸਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਅੰਮਿ੍ਤ ਕਲਸੀ, ਤਰੁਨ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪਲਵਿੰਦਰ ਸਿੰਘ ਲੰਬੜਦਾਰ, ਪ੍ਰਧਾਨ ਵੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ, ਮਨਜੀਤ ਸਿੰਘ ਬੁਮਰਾਹ, ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।