ਰਾਜ ਕੁਮਾਰ ਬਹਿਲ ਦਾ ਦੋਰਾਂਗਲਾ ਪੁੱਜਣ ’ਤੇ ਸਵਾਗਤ
ਰਾਜ ਕੁਮਾਰ ਬਹਿਲ ਦਾ ਦੋਰਾਂਗਲਾ ਪੁੱਜਣ ਤੇ ਸਵਾਗਤ ਕਰਦੇ ਹੋਏ ਪਿੰਡ ਵਾਸੀ।
Publish Date: Sat, 14 Mar 2026 04:53 PM (IST)
Updated Date: Sun, 15 Mar 2026 04:04 AM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਦੋਰਾਂਗਲਾ : ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਨਿਯੁਕਤ ਕੀਤੇ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਜਨਰਲ ਸਕੱਤਰ (ਮੀਡੀਆ ਵਿੰਗ)ਰਾਜ ਕੁਮਾਰ ਬਹਿਲ ਦਾ ਕਸਬਾ ਦੋਰਾਂਗਲਾ ਵਿਖੇ ਪਹੁੰਚਣ ਤੇ ਪੰਚਾਇਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੋਰਾਂਗਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦੇ ਸਵਾਗਤ ਲਈ ਰੱਖੇ ਪ੍ਰੋਗਰਾਮ ਵਿੱਚ ਸਰਪੰਚ ਕਰਮਜੀਤ ਸਿੰਘ ਦੋਰਾਂਗਲਾ ਅਤੇ ਪ੍ਰਿੰਸੀਪਲ ਰਾਜ ਕੁਮਾਰ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਵੀ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਔਰਤਾਂ ਨੂੰ ਇਕ ਹਜ਼ਾਰ ਤੇ ਪੰਦਰਾਂ ਸੌ ਰੁਪਏ ਵਾਲੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਵਾਂ ਨੇ ਦਸ ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਬਾਰੇ ਵੀ ਦੱਸਿਆ। ਇਸ ਮੌਕੇ ਪਿੰਡ ਦੋਰਾਂਗਲਾ ਦੀ ਸਮੂਹ ਪੰਚਾਇਤ, ਪਤਵੰਤੇ ਸੱਜਣ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।