- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਲੱਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ 'ਚ ਸਵਾਗਤੀ ਪਾਰਟੀ, ਪ੍ਰਿਆ ਬਣੀ ਮਿਸ ਫਰੈਸ਼ਰ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸ਼ਹੀਦ ਲੱਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਕਲਾਨੌਰ ਵਿਖੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਪ੍ਰੋਫ਼ੈਸਰ ਸਤਿੰਦਰ ਕੌਰ ਦੇ ਯਤਨਾਂ ਸਦਕਾ ਸੈਸ਼ਨ 2026-27 ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ’ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਦੇ ਸ਼ਬਦ ਗਾਇਨ ਨਾਲ ਕੀਤੀ ਗਈ। ਉਪਰੰਤ ਕਾਲਜ ਦੇ ਕੁਝ ਵਿਦਿਆਰਥੀਆਂ ਨੇ ਸੱਭਿਆਚਾਰਕ ਨਾਚ, ਕਵਿਤਾ ਤੇ ਭਾਸ਼ਣ ਰਾਹੀਂ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਆਪਣਾ ਯੋਗਦਾਨ ਪਾਇਆ।
ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਕੁਝ ਮਨੋਰੰਜਕ ਖੇਡਾਂ ਵੀ ਖੇਡੀਆਂ ਗਈਆਂ। ਇਸ ਮੌਕੇ ਬੀਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਪ੍ਰਿਆ ਨੂੰ ਮਿਸ ਫਰੈਸ਼ਰ ਚੁਣਿਆ ਗਿਆ, ਜਿਸ ਦੀ ਜੱਜਮੈਂਟ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਅੰਮ੍ਰਿਤਪਾਲ ਕੌਰ ਅਤੇ ਪ੍ਰੋ. ਨਵਦੀਪ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਜਸ਼ਨਪ੍ਰੀਤ ਕੌਰ ਨੂੰ ਡਾਂਸਿੰਗ ਦੀਵਾ, ਸਹਿਜਪ੍ਰੀਤ ਕੌਰ ਨੂੰ ਮਿਸ ਪਰਸਨੈਲਿਟੀ, ਹਰਮਨਪ੍ਰੀਤ ਕੌਰ ਨੂੰ ਮਿਸ ਬਿਊਟੀਫੁੱਲ ਤੇ ਮਹਿਕਪ੍ਰੀਤ ਕੌਰ ਨੂੰ ਮਿਸ ਈਵਨਿੰਗ ਚੁਣਿਆ ਗਿਆ। ਉਪਰੰਤ ਕਾਲਜ ਦੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ 2026-27 ਸੈਸ਼ਨ ਦੌਰਾਨ ਕਾਲਜ ਦਾ ਹਿੱਸਾ ਬਣੇ ਨਵੇਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।