- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੋਟੇਪੁਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਲੰਧਰ ਫੇਰੀ ਮੌਕੇ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨ ਤੋਂ ਇਲਾਵਾ ਛੋਟੇ ਕਿਸਾਨਾਂ ਦੇ ਕਰਜ਼ੇ ਮਾਫ ਤੇ ਫਸਲਾਂ ਤੇ ਐਮਐਸਪੀ ਦੇਣ ਦਾ ਐਲਾਨ ਕਰਨ ਤੋਂ ਇਲਾਵਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬੰਦ ਪਏ ਸ੍ਰੀ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਐਲਾਨ ਕਰਨ ਤੋਂ ਇਲਾਵਾ ਦੇ ਹਿੱਤਾਂ ਲਈ ਵੱਡੇ ਪੈਕਜ ਦੇਣ।

ਮਹਿੰਦਰ ਸਿੰਘ ਅਰਲੀਭੰਨ ਪੰਜਾਬੀ ਜਾਗਰਣ ਕਲਾਨੌਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਫੇਰੀ ਮੌਕੇ ਪੰਜਾਬ ਦੇ ਹਿੱਤਾਂ ਲਈ ਵੱਡੇ ਐਲਾਨ ਕਰਕੇ ਪੰਜਾਬੀਆਂ ਦਾ ਦਿਲ ਜਿੱਤਣ।
ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਪਿਛਲੇ ਸਮੇਂ ਹੜ੍ਹਾਂ ਦੀਆਂ ਕਰੋਪੀਆਂ ਦਾ ਸਾਹਮਣਾ ਕਰਨ ਤੋਂ ਇਲਾਵਾ ਆਮ ਜਨਤਾ ਨੂੰ ਆਰਥਿਕ ਸੰਕਟ ਵਿਚੋਂ ਦੀ ਗੁਜਰਨਾ ਪੈ ਰਿਹਾ ਹੈ।
ਛੋਟੇਪੁਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਲੰਧਰ ਫੇਰੀ ਮੌਕੇ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨ ਤੋਂ ਇਲਾਵਾ ਛੋਟੇ ਕਿਸਾਨਾਂ ਦੇ ਕਰਜ਼ੇ ਮਾਫ ਤੇ ਫਸਲਾਂ ਤੇ ਐਮਐਸਪੀ ਦੇਣ ਦਾ ਐਲਾਨ ਕਰਨ ਤੋਂ ਇਲਾਵਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬੰਦ ਪਏ ਸ੍ਰੀ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਐਲਾਨ ਕਰਨ ਤੋਂ ਇਲਾਵਾ ਦੇ ਹਿੱਤਾਂ ਲਈ ਵੱਡੇ ਪੈਕਜ ਦੇਣ। ਛੋਟੇਪੁਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵੱਡੀਆਂ ਉਮੀਦਾਂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਨਾ ਕੀਤਾ ਜਾਵੇ।