- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਰਤ ਨੇ ਆਪਣੇ ਪਤੀ ’ਤੇ ਲਗਾਏ ਉਸ ’ਤੇ ਤੇਜਾਬ ਸੁੱਟਣ ਦੇ ਦੋਸ਼, ਪਤੀ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਮਹਿਲਾ ਵੱਲੋਂ ਆਪਣੇ ਪਤੀ ’ਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਸ ’ਤੇ ਤੇਜਾਬ ਸੁੱਟ ਕੇ ਉਸਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਸੰਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਸਦਾ ਵਿਆਹ ਪਿੰਡ ਗਾਦੜ੍ਹੀਆਂ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਹੋਇਆ ਸੀ। ਉਸਨੇ ਦੱਸਿਆ ਕਿ ਉਸਦਾ ਪਤੀ ਅਕਸਰ ਹੀ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਕੁਝ ਦਿਨ ਪਹਿਲਾਂ ਵੀ ਉਸਦੇ ਪਤੀ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਉਸਨੇ ਦੱਸਿਆ ਕਿ ਬੀਤੇ ਦਿਨ ਜਦ ਉਹ ਆਪਣੇ ਘਰ ਪਹੁੰਚੀ ਤਾਂ ਉਸਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ’ਤੇ ਤੇਜ਼ਾਬ ਸੁੱਟ ਦਿੱਤਾ। ਉਸਨੇ ਦੱਸਿਆ ਕਿ ਤੇਜ਼ਾਬ ਉਸਦੇ ਚਿਹਰੇ ਅਤੇ ਬਾਂਹ ’ਤੇ ਪੈਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।