ਵਿਸ਼ਵ ਪੱਧਰ ’ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ : ਕਲਸੀ
ਵਿਸ਼ਵ ਪੱਧਰ ’ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ : ਰਾਜਬੀਰ ਕੌਰ ਕਲਸੀ
Publish Date: Sat, 07 Mar 2026 05:21 PM (IST)
Updated Date: Sun, 08 Mar 2026 04:07 AM (IST)

ਬੀਟੀਐੱਲ12 ਗਾਇਕਾ ਚੰਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਰਾਜਬੀਰ ਕਲਸੀ ਅਤੇ ਹੋਰ। ਵਿਜੇ ਥਾਪਰ, ਪੰਜਾਬੀ ਜਾਗਰਣ ਬਟਾਲਾ : ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਹੋਲੀ ਨੂੰ ਸਮਰਪਿਤ ਸਮਾਗਮ ਯਾਦਗਰੀ ਹੋ ਨਿਬੜਿਆ। ਇਸ ਮੌਕੇ ਗੱਲ ਕਰਦਿਆਂ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਅੱਜ ਵੀ ਵਿਸ਼ਵ ਪੱਧਰ ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ ਹੈ ਅਤੇ ਧੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪੱਧਰ ’ਤੇ ਮਹਿਲਾ ਸਸ਼ਕਤੀਕਰਨ ਦੇ ਸਫਲ ਉਪਰਾਲੇ ਹੋ ਰਹੇ ਹਨ ਅਤੇ ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ’ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਕਲਸੀ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਮਦਰ ਟਰੇਸਾ, ਸੁਨੀਤਾ ਵਿਲੀਅਮ, ਕਲਪਨਾ ਚਾਵਲਾ, ਪੀਟੀ ਊਸ਼ਾ, ਕਿਰਨ ਬੇਦੀ ਤੇ ਪੀਵੀ ਸਿੰਧੂ ਵਰਗੀਆਂ ਹਜ਼ਾਰਾਂ ਲੜਕੀਆਂ ਇਸ ਗੱਲ ਦੀ ਮਿਸਾਲ ਹਨ। ਕਲਸੀ ਨੇ ਕਿਹਾ ਕਿ ਤਿਓਹਾਰ ਸਾਡੀ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਤੀਕ ਹਨ ਅਤੇ ਤਿਓਹਾਰ ਆਪਸੀ ਭਾਈਚਾਰੇ ਦਾ ਸੰਦੇਸ ਦਿੰਦੇ ਹਨ। ਇਸ ਮੌਕੇ ਉੱਘੀ ਗਾਇਕਾ ਚੰਨ ਕੌਰ ਨੇ ਆਪਣੀ ਗਾਇਕੀ ਨਾਲ ਖੂਬਸੂਰਤ ਪੇਸ਼ਕਾਰੀ ਦਿੱਤੀ।