- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ਵਿੱਚ ਰਵੀਨੰਦਨ ਬਾਜਵਾ ਨੂੰ ਜਿਤਾਉਣ ਲਈ ਵਰਕਰ ਪੱਬਾਂ ਭਾਰ: ਸਿਕੰਦਰ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਭਵਿੱਖ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਸਿਕੰਦਰ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਿਕੰਦਰ ਸਿੰਘ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵੱਲੋਂ ਹਲਕੇ ਦੇ ਲੋਕਾਂ ਨਾਲ ਬਣਾਏ ਗਏ ਸਿੱਧੇ ਰਾਬਤੇ ਤੇ ਕੀਤੇ ਵਿਕਾਸ ਕੰਮਾਂ ਸਦਕਾ ਲੋਕ ਉਨ੍ਹਾਂ ਨੂੰ 2027 ਦੀਆਂ ਚੋਣਾਂ ਵਿੱਚ ਆਪਣਾ ਨੁਮਾਇੰਦਾ ਚੁਣਨ ਲਈ ਉਤਾਵਲੇ ਹਨ। ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਮੂਹ ਵਰਕਰ ਰਵੀਨੰਦਨ ਬਾਜਵਾ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਪੱਬਾਂ ਭਾਰ ਹਨ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਨੇ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਕੇ ਸੇਵਾ ਕੀਤੀ ਹੈ, ਜਿਸ ਦਾ ਮੁੱਲ ਹਲਕੇ ਦੇ ਵੋਟਰ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਲੀਡ ਨਾਲ ਜਿਤਾ ਕੇ ਮੋੜਨਗੇ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਹੋਰ ਵੀ ਕਈ ਵਰਕਰ ਅਤੇ ਮੋਹਤਬਰ ਹਾਜ਼ਰ ਸਨ।