ਆਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਮੰਗ ਪੱਤਰ ਦੇਣ ਦੌਰਾਨ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਵਰਕਰ ਜਥੇਬੰਦੀ ਦੇ ਵਰਕਰ।
Publish Date: Sat, 19 Sep 2026 05:01 PM (IST)
Updated Date: Sun, 20 Sep 2026 04:03 AM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਸਰਵ ਆਂਗਣਵਾੜੀ ਵਰਕਰ, ਹੈਲਪਰ ਯੂਨੀਅਨ ਪੰਜਾਬ ਵੱਲੋਂ ਸਰਕਾਰ ਨੂੰ ਤਾੜਨਾ ਕਰਦਿਆਂ ਮੰਗ ਕੀਤੀ ਗਈ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਗੂਆਂ ਨੇ ਆਪਣੇ ਚੋਣ ਮੈਨੀਫੈਸਟੋ ’ਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਰਿਟਾਇਰਡ ਆਂਗਣਵਾੜੀ ਵਰਕਰਾਂ-ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਚਾਰ ਮਹੀਨਿਆਂ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਇਸ ਉੱਤੇ ਕੋਈ ਅਮਲ ਨਹੀਂ ਕੀਤਾ ਗਿਆ। ਇਸੇ ਸਬੰਧ ਵਿੱਚ 13 ਜੂਨ 2025 ਨੂੰ ਜਥੇਬੰਦੀ ਵੱਲੋਂ ਤਹਿਸੀਲ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਇੱਕ ਚਿੱਠੀ ਸੌਂਪੀ ਗਈ, ਜਿਸ ਵਿੱਚ ਦੱਸਿਆ ਗਿਆ ਕਿ18 ਜੂਨ 2025 ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤਹਿ ਕੀਤਾ ਗਿਆ ਸੀ, ਪਰ ਆਪ ਦੇ ਕੱਟੜਤਾ ਭਰੇ ਰਵੱਈਏ ਕਾਰਨ ਹੁਣ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਕੀਤੇ ਗਏ ਵਾਅਦਿਆਂ ਅਨੁਸਾਰ ਮਾਣ ਭੱਤੇ ਵਿੱਚ ਜਲਦੀ ਤੋਂ ਜਲਦੀ ਵਾਧਾ ਕੀਤਾ ਜਾਵੇ ਅਤੇ ਪਿਛਲੇ ਚਾਰ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾਵੇ। ਨਾਲ ਹੀ ਮਸਲਾ ਇਨਹੈਂਸਮੈਂਟ ਕੀਤਾ ਜਾਵੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਪਰੋਕਤ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਜਥੇਬੰਦੀ ਅਨੁਸਾਰ ਪਹਿਲੇ ਪੜਾਅ ਤਹਿਤ ਪੰਜਾਬ ਪੱਧਰ ਤੇ ਇਕੱਠੇ ਹੋ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ, ਜਿਸ ਦੀ ਜ਼ਿੰਮੇਵਾਰੀ ਪੂਰਨ ਤੌਰ ਤੇ ਪੰਜਾਬ ਸਰਕਾਰ ਦੀ ਹੋਵੇਗੀ।ਜਥੇਬੰਦੀ ਦੀਆਂ ਮੁੱਖ ਮੰਗਾਂ:ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਮੋਬਾਈਲ ਮੁਹੱਈਆ ਕਰਵਾਏ ਜਾਣ। 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਵਿੱਚ ਦਾਖ਼ਲ ਕੀਤੇ ਜਾਣ। ਪ੍ਰੀ-ਪ੍ਰਾਇਮਰੀ ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ। ਆਂਗਣਵਾੜੀ ਵਰਕਰ ਤੋਂ ਸੁਪਰਵਾਈਜ਼ਰ ਵਜੋਂ ਵਰਕਰਾਂ ਨੂੰ ਜਲਦੀ ਤੋਂ ਜਲਦੀ ਤਰੱਕੀ ਪੱਤਰ ਦਿੱਤੇ ਜਾਣ। ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇ। ਕਿਸੇ ਵੀ ਤਰ੍ਹਾਂ ਦਾ ਸਾਂਝਾ ਕੰਮ ਨਾ ਦਿੱਤਾ ਜਾਵੇ (ਕਿਉਂਕਿ ਕੋਈ ਹੋਰ ਵੀ ਵਿਭਾਗ ਨਾਲ ਸੰਬੰਧਿਤ ਫਾਲਤੂ ਕੰਮ ਨਾ ਲਿਆ ਜਾਵੇ)। ਆਂਗਣਵਾੜੀ ਵਰਕਰ ਕੋਲੋਂ ਕਿਸੇ ਹੋਰ ਮਹਿਕਮੇ ਨਾਲ ਸੰਬੰਧਿਤ ਫਾਲਤੂ ਕੰਮ ਨਾ ਲਿਆ ਜਾਵੇ। ਜਥੇਬੰਦੀ ਦੀ ਮੀਟਿੰਗ ਮੁੱਖ ਮੰਤਰੀ ਜੀ ਨਾਲ ਤੈਅ ਕਰਵਾਈ ਜਾਵੇ, ਤਾਂ ਜੋ ਹੋਰ ਉੱਭਰਦੇ ਮਸਲਿਆਂ ਸੰਬੰਧੀ ਗੱਲਬਾਤ ਕੀਤੀ ਜਾ ਸਕੇ।ਇਸ ਮੌਕੇ ਜਨਰਲ ਸਕੱਤਰ ਗੁਰਪ੍ਰੀਤ ਕੌਰ ਗਿਆਸਪੁਰਾ, ਸੂਬਾ ਪ੍ਰਧਾਨ ਬਲਜੀਤ ਕੌਰ ਹਾਸਲਪੁਰ, ਮੀਤ ਪ੍ਰਧਾਨ ਬਲਜਿੰਦਰ ਕੌਰ, ਜ਼ਿਲ੍ਹਾ ਸਕੱਤਰ ਸੁਰਿੰਦਰ ਕੌਰ, ਖ਼ਜ਼ਾਨਚੀ ਪ੍ਰੋਮਿਲਾਂ, ਮੁਹਿੰਮ ਕਮੇਟੀ ਮੈਂਬਰ ਅਮਿਤਾਬਾਰ, ਹਰਜਿੰਦਰ ਕੌਰ, ਕਮਲਜੀਤ ਕੌਰ, ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪ੍ਰੈੱਸ ਸਕੱਤਰ ਗੁਰਪਿੰਦਰ ਕੌਰ ਸਮੇਤ ਕਈ ਆਗੂ ਹਾਜ਼ਰ ਸਨ।