- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਸੈਲਸੀਅਰ ਸਕੂਲ 'ਚ 'ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ' ਵਿਸ਼ੇ 'ਤੇ ਵਰਕਸ਼ਾਪ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਅਕਸੈਲਸੀਅਰ ਪਬਲਿਕ ਸਕੂਲ ਬਟਾਲਾ ਵਿਖੇ 'ਨਸ਼ਾ ਮੁਕਤ ਵਿਕਸਿਤ ਭਾਰਤ, ਵਿਸ਼ੇ ਤੇ ਮੁੱਖਅਧਿਆਪਿਕਾ ਮੋਨਿਕਾ ਕਪੂਰ ਦੀ ਅਗਵਾਈ ਹੇਠ ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਰਕਸ਼ਾਪ ਕਰਵਾਈ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਧੀਨ 'ਮੇਰਾ ਭਾਰਤ' ਦੇ ਸਹਿਯੋਗ ਨਾਲ ਵਿਕਸਿਤ ਭਾਰਤ ਯੁਵਾ ਸੰਸਦ 7 ਵਜੋਂ ਕਰਵਾਇਆ। ਇਸ ਮੌਕੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਵਿਧਾਇਕ, ਭਾਰਤੀ ਜਨਤਾ ਯੁਵਾ ਮੋਰਚਾ ਦੀ ਰਾਸ਼ਟਰੀ ਉਪ-ਪ੍ਰਧਾਨ ਤੇ ਪ੍ਰਸਿੱਧ ਯੁਵਾ ਪ੍ਰੇਰਨਾ ਸਰੋਤ ਸੁਸ਼੍ਰੀ ਸ਼ਗੁਨ ਪਰਿਹਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ 'ਚ ਵਿਦਿਆਰਥੀਆਂ ਨੂੰ ਨਸ਼ੇ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਦੱਸਿਆ ਗਿਆ ਤੇ ਆਪਣੀ ਊਰਜਾ ਨੂੰ ਪੜ੍ਹਾਈ, ਖੇਡਾਂ ਤੇ ਸਮਾਜ ਸੇਵਾ 'ਚ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ 'ਨਸ਼ਾ ਮੁਕਤ ਭਾਰਤ' ਵਿਸ਼ੇ 'ਤੇ ਭਾਸ਼ਣ ਤੇ ਡਿਕਲੇਮੇਸ਼ਨ ਮੁਕਾਬਲਾ ਵੀ ਕਰਵਾਇਆ, ਜਿਸ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ। ਅੰਤ ਚ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਕਪੂਰ ਨੇ ਸਕੂਲ ਦੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਦੀ ਸਲਾਘਾ ਕੀਤੀ ਤੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।