ਯਾਦਵਿੰਦਰ ਬੁੱਟਰ ਵਲੋਂ ਪੂਨੀਆ ਤੇ ਸਚਦੇਵਾ ਨਾਲ ਮੁਲਾਕਾਤ
ਯਾਦਵਿੰਦਰ ਬੁੱਟਰ ਵਲੋਂ ਪੰਜਾਬ ਭਾਜਪਾ ਪ੍ਰਭਾਰੀ ਪੂਨੀਆ ਅਤੇ ਸਹਿ-ਪ੍ਰਭਾਰੀ ਸਚਦੇਵਾ ਨਾਲ ਮੁਲਾਕਾਤ
Publish Date: Sun, 04 Oct 2026 05:25 PM (IST)
Updated Date: Sun, 04 Oct 2026 05:26 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਪ੍ਰਭਾਰੀ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ’ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸਤੀਸ਼ ਪੂਨੀਆ ਅਤੇ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਦੌਰਾਨ ਪੰਜਾਬ ’ਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ’ਚ ਭਾਜਪਾ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਤੀਸ਼ ਪੂਨੀਆ ਅਤੇ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਪੰਜਾਬ ’ਚ ਭਾਜਪਾ ਲਗਾਤਾਰ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਯਾਦਵਿੰਦਰ ਸਿੰਘ ਬੁੱਟਰ ਵੱਲੋਂ ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਵੀਰਿੰਦਰ ਸਚਦੇਵਾ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।