ਤਜਿੰਦਰ ਸਿੰਘ ਮਾਮਲੇ ’ਚ ਮੁਲਜ਼ਮ ਔਰਤ ਅਦਾਲਤ ’ਚ ਪੇਸ਼, 5 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਤਜਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਔਰਤ ਅਦਾਲਤ ਵਿੱਚ ਪੇਸ਼, ਪੰਜ ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ
Publish Date: Sun, 04 Oct 2026 03:21 PM (IST)
Updated Date: Sun, 04 Oct 2026 03:22 PM (IST)
ਪ੍ਰਤਾਪ ਸਿੰਘ ਬਾਜਵਾ ਪਰਿਵਾਰ ਨਾਲ ਅਫ਼ਸੋਸ ਕਰਨ ਪਹੁੰਚੇ ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਤਜਿੰਦਰ ਸਿੰਘ ਦੀ ਮੌਤ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਸੁਖਮਨਪ੍ਰੀਤ ਕੌਰ ਨੂੰ ਐਤਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਉਸ ਨੇ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਸਿਰਫ਼ ਇਹੀ ਕਿਹਾ ਕਿ ਉਸ ’ਤੇ ਲੱਗੇ ਦੋਸ਼ ਗਲਤ ਹਨ। ਇਸ ਦੌਰਾਨ ਉਸ ਨੇ ਹੋਰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਉੱਥੇ ਹੀ ਅਦਾਲਤ ’ਚ ਉਸ ਨੂੰ ਪੰਜ ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੰਜ ਦਿਨਾਂ ਦੇ ਰਿਮਾਂਡ ਤੋਂ ਬਾਅਦ ਉਸ ਨੂੰ ਤੀਜੀ ਵਾਰ ਅਦਾਲਤ ’ਚ ਪੇਸ਼ ਕੀਤਾ ਗਿਆ। ਉੱਥੇ ਹੀ ਮਾਮਲੇ ਨੂੰ ਲੈ ਕੇ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਕਿਹਾ ਕਿ ਜਾਂਚ ਜਾਰੀ ਹੈ। ਉੱਚ ਅਧਿਕਾਰੀਆਂ ਵੱਲੋਂ ਗਠਿਤ ਸਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਐਤਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਰਿਵਾਰ ਨਾਲ ਅਫ਼ਸੋਸ ਜਤਾਉਣ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੇ ਕਾਨੂੰਨੀ ਪੱਖ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਸੁਣੀ-ਸੁਣਾਈ ਗੱਲਾਂ ’ਤੇ ਟਿੱਪਣੀ ਕਰਨਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਹਾਲਾਂਕਿ ਇਸ ਗੱਲ ਦਾ ਦੁੱਖ ਹੈ ਕਿ ਪਰਿਵਾਰ ਦਾ 18 ਸਾਲ ਦਾ ਪੁੱਤਰ ਇਸ ਦੁਨੀਆ ਤੋਂ ਚਲਾ ਗਿਆ। ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਹ ਪਰਿਵਾਰ ਦਾ ਦੁੱਖ ਵੰਡਾਉਣ ਪਹੁੰਚੇ ਹਨ। ਪਰਿਵਾਰ ਨੂੰ ਇਨਸਾਫ਼ ਦੀ ਲੜਾਈ ’ਚ ਜਿੱਥੇ ਵੀ ਲੋੜ ਹੋਵੇਗੀ, ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਪਰਿਵਾਰ ਦੀ ਸਿਰਫ਼ ਇਹੀ ਮੰਗ ਹੈ ਕਿ ਮਾਮਲੇ ਦੀ ਸੱਚਾਈ ਸਭ ਦੇ ਸਾਹਮਣੇ ਆਵੇ। --ਅੰਤਿਮ ਅਰਦਾਸ ਅੱਜ--- ਤਜਿੰਦਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 5 ਅਕਤੂਬਰ ਨੂੰ ਪਾਇਆ ਜਾਵੇਗਾ। ਇਸ ਦੌਰਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੇ ਲਗਾਤਾਰ ਮ੍ਰਿਤਕ ਦੇ ਘਰ ਪਹੁੰਚ ਰਹੇ ਹਨ। ਤਜਿੰਦਰ ਮਾਮਲੇ ਦੀ ਜਾਂਚ ਇਸ ਸਮੇਂ ਸਿਟ ਵੱਲੋਂ ਕੀਤੀ ਜਾ ਰਹੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਜਾਂਚ ’ਚ ਘਟਨਾ ਨਾਲ ਜੁੜੀਆਂ ਕਿਹੜੀਆਂ-ਕਿਹੜੀਆਂ ਕੜੀਆਂ ਅਤੇ ਤੱਥ ਸਾਹਮਣੇ ਆਉਂਦੇ ਹਨ।