ਸਰਕਾਰੀ ਸਕੂਲ ’ਚੋਂ ਚੋਰੀ ਕਰਨ ਵਾਲਾ ਨੌਜਵਾਨ ਕਾਬੂ, ਮਾਮਲਾ ਦਰਜ
ਸਰਕਾਰੀ ਸਕੂਲ ’ਚੋਂ ਚੋਰੀ ਕਰਨ ਵਾਲਾ ਨੌਜਵਾਨ ਕਾਬੂ, ਮਾਮਲਾ ਦਰਜ
Publish Date: Sat, 24 Jan 2026 05:10 PM (IST)
Updated Date: Sun, 25 Jan 2026 04:07 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਬਟਾਲਾ : ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਏਐੱਸਆਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਮੁਖ ਅਧਿਆਪਕਾ ਰਜਵੰਤ ਕਰ ਪਤਨੀ ਗੁਰਸ਼ਿੰਦਰਜੀਤ ਸਿੰਘ ਵਾਸੀ ਪਿੰਡ ਮਸਾਣੀਆਂ ਨੇ ਲਿਖਵਾਇਆ ਹੈ ਕਿ ਬੀਤੀ 20 ਜਨਵਰੀ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਦੀ ਰਸੋਈ ਦਾ ਤਾਲਾ ਤੋੜ ਕੇ ਚੋਰ ਦੋ ਸਿਲੰਡਰ ਚੋਰੀ ਕਰਕੇ ਲੈ ਗਏ ਹਨ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣੇ ਵਿਚ ਮਾਮਲਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ, ਤਫਤੀਸ਼ ਦੌਰਾਨ ਨੌਜਵਾਨ ਗੁਰਜਿੰਦਰ ਸਿੰਘ ਉਰਫ ਬਿੱਲਾ ਵਾਸੀ ਸੰਗਤਪੁਰਾ ਨੂੰ ਕਾਬੂ ਕਰਕੇ ਇਸ ਕੋਲੋਂ ਚੋਰੀ ਕੀਤੇ ਦੋ ਸਿਲੰਡਰ ਬਰਾਮਦ ਕਰ ਲਏ ਗਏ ਹਨ।