ਸੜਕ ਹਾਦਸੇ ’ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
ਸੜਕ ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
Publish Date: Sat, 21 Mar 2026 03:26 PM (IST)
Updated Date: Sun, 22 Mar 2026 04:01 AM (IST)
ਰਵਿੰਦਰ ਠਾਕੁਰ, ਪੰਜਾਬੀ ਜਾਗਰਣ,
ਬਹਿਰਾਮਪੁਰ:: ਕਸਬਾ ਬਹਿਰਾਮਪੁਰ ਦੇ ਪਿੰਡ ਬਾਂਠਾਵਾਲ ਵਿੱਚ ਸ਼ੁੱਕਰਵਾਰ ਸ਼ਾਮ ਕਰੀਬ ਸਾਢੇ ਪੰਜ ਵਜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਕੰਢੇ ਰੁੱਖ ਨਾਲ ਟਕਰਾ ਗਈ ਸੀ। ਹਾਦਸੇ ਵਿੱਚ ਗੱਡੀ ਵਿੱਚ ਸਵਾਰ ਦੋ ਦੋਸਤ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਘਟਨਾ ਤੋਂ ਬਾਅਦ ਇਕੱਠੇ ਹੋਏ ਲੋਕਾਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲੈ ਗਏ ਸਨ, ਪਰ ਇਲਾਜ ਦੌਰਾਨ ਜ਼ਖ਼ਮੀ ਹੋਏ ਪਿੰਡ ਰਾਮਪੁਰ ਨਿਵਾਸੀ ਅੰਕੁਸ਼ ਸੈਣੀ ਨੇ ਦਮ ਤੋੜ ਦਿੱਤਾ।
ਗੌਰਤਲਬ ਹੈ ਕਿ ਅੰਕੁਸ਼ ਸੈਣੀ ਅਤੇ ਵਿੱਕੀ ਦੋਵੇਂ ਦੀਨਾਨਗਰ ਤੋਂ ਬਹਿਰਾਮਪੁਰ ਵੱਲ ਨੂੰ ਸਵਿਫਟ ਗੱਡੀ ਵਿੱਚ ਸਵਾਰ ਹੋ ਕੇ ਆ ਰਹੇ ਸਨ। ਜਿਵੇਂ ਹੀ ਉਹ ਉਕਤ ਪਿੰਡ ਕੋਲ ਪਹੁੰਚੇ ਤਾਂ ਉਨ੍ਹਾਂ ਦਾ ਗੱਡੀ ਤੋਂ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਗੱਡੀ ਸੜਕ ਕੰਢੇ ਰੁੱਖ ਨਾਲ ਟਕਰਾ ਗਈ, ਜਿਸ ਨਾਲ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਹਾਦਸੇ ਵਿੱਚ ਅੰਕੁਸ਼ ਸੈਣੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਪਠਾਨਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਗਏ। ਹਾਦਸੇ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਕਬਾੜ ਹੋ ਗਈ ਸੀ। ਇਲਾਜ ਦੌਰਾਨ ਅੰਕੁਸ਼ ਸੈਣੀ ਦੀ ਮੌਤ ਹੋ ਗਈ।