
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

- ਯੂਥ ਪ੍ਰਧਾਨ ਪੰਜਾਬ

- ਯੂਥ ਪ੍ਰਧਾਨ ਪੰਜਾਬ ਕਾਂਗਰਸ ਸ਼ੁਵਮ ਸ਼ਰਮਾ ਸ਼ੁਭੀ ਵੱਲੋਂ ਕੀਤੀ ਗਈ ਬਲਾਚੌਰ ’ਚ ਕੀਤੀ ਮੀਟਿੰਗ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ਸ਼ੁਭਮ ਸ਼ਰਮਾ ਸ਼ੁਭੀ ਪ੍ਰਧਾਨ ਯੂਥ ਕਾਂਗਰਸ ਪੰਜਾਬ ਆਪਣੇ ਸਾਥੀਆਂ ਸਮੇਤ ਯੂਥ ਨੂੰ ਸੰਬੋਧਨ ਕਰਨ ਲਈ ਪਹੁੰਚਣ ’ਤੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਸੰਗਠਨ ਦੀ ਮਜ਼ਬੂਤੀ, ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਮਿਸ਼ਨ 2027 ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਲੋਕਾਂ ਨੂੰ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨਾਲ ਜੁੜਨ ਲਈ ਅਪੀਲ ਕੀਤੀ ਗਈ। ਇਸ ਮੌਕੇ ਅਜੇ ਮੰਗੂਪੁਰ ਨੇ ਕਿਹਾ ਕਿ ਸ਼ੁਭਮ ਸ਼ਰਮਾ ਇੱਕ ਬਹੁਤ ਹੀ ਹੋਣਹਾਰ ਅਤੇ ਊਰਜਾ ਨਾਲ ਭਰਪੂਰ ਨੌਜਵਾਨ ਹੈ, ਜਿਸ ਨੇ ਕਾਂਗਰਸ ਪਾਰਟੀ ਲਈ ਹਮੇਸ਼ਾ ਨਿਸਵਾਰਥ ਭਾਵ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਭਰਾ ਸ਼ੁਭੀ ਆਪਣੀ ਮਿਹਨਤ ਸਦਕਾ ਨੌਜਵਾਨਾਂ ਦੇ ਦਿਲਾਂ ਵਿੱਚ ਕਾਂਗਰਸ ਪਾਰਟੀ ਲਈ ਵਧੇਰਾ ਵਿਸ਼ਵਾਸ ਕਾਇਮ ਕਰੇਗਾ ਅਤੇ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰੇਗਾ। ਅਜੇ ਮੰਗੂਪੁਰ ਵੱਲੋਂ ਨੌਜਵਾਨ ਸਾਥੀਆਂ ਨੂੰ ਕਾਂਗਰਸ ਪਾਰਟੀ ਪ੍ਰਤੀ ਵਚਨਬੱਧਤਾ ਲਈ ਪ੍ਰੇਰਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਨੌਜਵਾਨਾਂ ਦਾ ਹੈ। ਇਸ ਮੌਕੇ ਸ਼ੁਵਮ ਸ਼ਰਮੀ ਸ਼ੁਭੀ ਯੂਥ ਪ੍ਰਧਾਨ ਕਾਂਗਰਸ ਪੰਜਾਬ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਕਰਨਵੀਰ ਢਿੱਲੋਂ ਮੀਤ ਪ੍ਰਧਾਨ ਯੂਥ ਪੰਜਾਬ, ਅਮਨ ਸਲੈਚ ਜਨਰਲ ਸਕੱਤਰ ਯੂਥ ਕਾਂਗਰਸ, ਰਾਹੁਲ ਕਾਲੀਆ ਸਕੱਤਰ, ਕੁਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਪੂਰਥਲਾ, ਹਿਤਰਾਜ ਜੰਡੀ ਜ਼ਿਲ੍ਹਾ ਪ੍ਰਧਾਨ ਯੂਥ, ਬਿੰਨੀ ਜਨਰਲ ਸਕੱਤਰ ਯੂਥ ਕਾਂਗਰਸ, ਕੁਲਦੀਪ ਕੁਮਾਰ ਬਲਾਕ ਪ੍ਰਧਾਨ ਕਿਸਾਨ ਵਿੰਗ, ਜਿੰਦਰ ਕੁਮਾਰ ਪ੍ਰਧਾਨ ਐੱਸਸੀ ਵਿੰਗ, ਨਿਰਮਲ ਨਿੰਮਾ ਯੂਥ ਪ੍ਰਧਾਨ ਹਲਕਾ ਬਲਾਚੌਰ, ਸੁਰਿੰਦਰ ਸ਼ਿੰਦਾ ਬੁਲਾਰਾ ਡੀਸੀਸੀ, ਗੁਰਵਿੰਦਰ ਸਿੰਘ ਜਨਰਲ ਸਕੱਤਰ ਡੀਸੀਸੀ, ਸਤਿੰਦਰ ਲਾਲ ਚੇਚੀ ਜਨਰਲ ਸਕੱਤਰ ਡੀਸੀਸੀ, ਬਲਵੀਰ ਚੌਧਰੀ ਵਾਈਸ ਚੇਅਰਪਰਸਨ ਸੜੋਆ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਅਭਿ਼ਸ਼ੇਕ ਰਾਣਾ ਯੂਥ ਆਗੂ, ਦਿਨੇਸ਼ ਕੁਮਾਰ ਆਗੂ ਐੱਸਸੀ ਸੈੱਲ, ਪ੍ਰਿੰਸ ਪਵਾਰ ਯੂਥ ਆਗੂ, ਸੁੱਖਾ ਝੰਡੂਪੁਰ, ਜਸਦੇਵ ਭੂੰਬਲਾ, ਵਿਵੇਕ ਰਾਣਾ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।