- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀ ਦੇ ਗਠਨ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਨਿਰੀਖ਼ਕ ਹਰਭਜਨ ਸਿੰਘ ਤੇ ਵਾਰਡਨ ਸਮੇਤ 12 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚੋਂ ਚੱਲਦੇ ਨੈੱਟਵਰਕ ਮਾਮਲੇ ’ਚ ਵਧੀਕ ਨਿਰੀਖ਼ਕ ਤੇ ਵਾਰਡਨ ਸਮੇਤ ਦਸ ਹੋਰ ਗ੍ਰਿਫ਼ਤਾਰੀਆਂ ਹੋਈਆਂ ਹਨ। ਗਿ੍ਰਫ਼ਤਾਰੀਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਜੇਲ੍ਹ ’ਚੋਂ ਚਲਾਏ ਜਾ ਰਹੇ ਨੈੱਟਵਰਕ ਸਬੰਧੀ ਦੱਸਿਆ ਕਿ ਪੁਲਿਸ ਨੇ ਸਾਰਾ ਨੈੱਟਵਰਕ ਤੋੜ ਦਿੱਤਾ ਹੈ। ਐੱਸਐੱਸਪੀ ਮਲਿਕ ਨੇ ਅੱਜ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ’ਚੋਂ ਮਨਪ੍ਰੀਤ ਮੰਨਾ ਨਾਂਅ ਦੇ ਵਿਅਕਤੀ ਦੀ ਜਿਹੜੀ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਉਸ ਨੇ ਜੇਲ੍ਹ ਪ੍ਰਸ਼ਾਸਨ ’ਤੇ ਨਸ਼ਾ ਵੇਚਣ ਤੇ ਮੋਬਾਈਲ ਦੇਣ ਦੇ ਦੋਸ਼ ਲਾਏ ਸਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਪੁਲਿਸ ਨੇ ਇੱਕ ਟੀਮ ਦਾ ਗਠਨ ਕੀਤਾ ਸੀ। ਦੱਸਣਾ ਬਣਦਾ ਹੈ ਕਿ ਗਠਨ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਨਿਰੀਖ਼ਕ ਹਰਭਜਨ ਸਿੰਘ ਤੇ ਵਾਰਡਨ ਸਮੇਤ 12 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ, ਜਿਸ ’ਚ ਅੱਜ ਅਸਿਸਟੈਂਟ ਜੇਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਤੇ ਪਤਾ ਲੱਗਾ ਕਿ ਬਹੁਤ ਸਾਰੇ ਜੇਲ੍ਹ ਦੇ ਹੀ ਕਰਮਚਾਰੀ ਜੇਲ੍ਹ ’ਚ ਬੈਠੇ ਗੈਂਗਸਟਰਾਂ ਨੂੰ ਮੋਬਾਈਲ ਤੇ ਨਸ਼ਾ ਸਪਲਾਈ ਕਰਦੇ ਸਨ ਜਿਸ ਦੇ ਨੈੱਟਵਰਕ ਨੂੰ ਤੋੜਿਆ ਗਿਆ ਹੈ। ਜੇਲ੍ਹ ’ਚੋਂ ਮਿਲ ਰਹੇ ਮੋਬਾਈਲ ਤੇ ਹੋਰ ਸਾਮਾਨ ਸਬੰਧੀ ਪੁਲਿਸ ਪੂਰੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ। ਮਾਮਲੇ ਸਬੰਧੀ ਹੋਰ ਰਿਮਾਂਡ ਲਿਆ ਜਾਵੇਗਾ ਜੇਕਰ ਹੋਰ ਕੋਈ ਲਿੰਕ ਨਿਕਲਦਾ ਹੈ ਤਾਂ ਉਸ ’ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੁਲਿਸ ਦੇ ਉੱਚ ਅਫ਼ਸਰ ਵੀ ਹਾਜ਼ਰ ਸਨ।