ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ

ਰਿਲਾਇੰਸ ਕਾਰਪੋਰੇਟ ਦੇ ਦੋ ਦਫ਼ਤਰਾਂ ਸਾਹਮਣੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਲਈ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਫੈਸਲੇ ਅਨੁਸਾਰ ਧਰਨਾ 14ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਇਹ ਧਰਨਾ ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਖੇਤੀ ਵਿਰੋਧੀ ਪਾਸ ਕੀਤੇ ਕੇਂਦਰੀ ਸਰਕਾਰ ਦੇ ਕਾਲੇ ਕਾਨੂੰਨ ਵਾਪਸ ਲੈਣ ਲਈ ਲਗਾਇਆ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਤੇ ਬਿਜਲੀ ਸੋਧ ਕਾਨੂੰਨ 2020 ਨੂੰ ਵਾਪਸ ਲਈ ਕੇਂਦਰ ਸਰਕਾਰ ਨੂੰ ਪੁਰਜ਼ੋਰ ਸ਼ਬਦਾਂ ਵਿਚ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿਚ ਵੱਧ ਚਡ੍ਹ ਕੇ ਹਿੱਸਾ ਲੈਣ ਤੇ 26-27 ਨਵੰਬਰ ਦੇ ਐਕਸ਼ਨ ਵਿਚ ਹਿੱਸਾ ਲੈਣ। ਇਸ ਧਰਨੇ ਦੇ 'ਚ ਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ, ਜਗਦੀਸ਼ ਸਿੰਘ ਚੋਹਕਾ, ਡਾ.ਤੇਜਪਾਲ ਸਿੰਘ, ਗੰਗਾ ਪ੍ਰਸ਼ਾਦ, ਸ਼ਿਵ ਕੁਮਾਰ ਬਾਲੀ, ਰਾਕੇਸ਼ ਰਾਕੇਸ਼ ਕੁਮਾਰ ਬਾਲੀ, ਗੁਰਸ਼ਰਨ ਸਿੰਘ, ਕੁਲਦੀਪ ਸਿੰਘ, ਮੋਹਣ ਸਿੰਘ ਆਦਿ ਸ਼ਾਮਲ ਸਨ।