ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਕਾਫੀ ਦਿਨਾਂ ਬਾਅਦ ਦੋ ਜਣਿਆਂ ਦੀ ਮੌਤ ਹੋਈ ਹੈ। ਮੰਗਲਵਾਰ ਜ਼ਿਲ੍ਹੇ 'ਚ 2,689 ਸੈਂਪਲਾਂ ਦੀ ਰਿਪੋਰਟ ਪ੍ਰਰਾਪਤ ਹੋਣ 'ਤੇ 14 ਕੇਸ ਕੋਰੋਨਾ ਪਾਜ਼ੇਟਿਵ ਤੇ 2 ਜਣਿਆਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ 964 ਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 30,435 ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਵਰਗੇ ਸ਼ੱਕੀ ਲੱਛਣਾਂ ਵਾਲੇ 2,682 ਵਿਅਕਤੀਆਂ ਦੇ ਸੈਂਪਲ ਇਕੱਠੇ ਕਰਕੇ ਟੈਸਟਿੰਗ ਲਈ ਲੈਬ ਵਿਚ ਭੇਜੇ ਗਏ ਹਨ। ਉਨਾਂ੍ਹ ਦੱਸਿਆ ਪਾਜ਼ੇਟਿਵ ਆਏ ਮਰੀਜ਼ਾਂ ਵਿਚ 2 ਮਰੀਜ਼ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਤ ਹਨ।