ਪੱਤਰ ਪੇ੍ਰਰਕ, ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 376 ਨਵੇਂ ਸੈਂਪਲ ਲੈਣ ਅਤੇ 32 ਸੈਂਪਲਾਂ ਦੀ ਰਿਪੋਰਟ ਪ੍ਰਰਾਪਤ ਹੋਣ ਨਾਲ ਮੰਗਲਵਾਰ ਨੂੰ ਕੋਵਿਡ-19 ਦੇ 5 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 130 ਕੇਸ ਐਕਟਿਵ ਹਨ ਅਤੇ 358 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ।